Thursday, July 16, 2026

25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮੌਕੇ ਰਨ ਫਾਰ ਡੈਮੋਕਰੇਸੀ ਲਈ ਦੋੜੇਗਾ ਫਾਜ਼ਿਲਕਾ

ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) –  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਨੂੰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਲਈ ਕੌਮੀ ਵੋਟਰ ਦਿਵਸ ਨੂੰ ਵੋਟਰ ਜਾਗਰੂਕਤਾ ਦਿਵਸ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ। ਇਸ ਦਿਨ ਰਨ ਫਾਰ ਡੈਮੋਕਰੇਸੀ ਦੇ ਨਾਂਅ ’ਤੇ ਲੜਕੇ ਅਤੇ ਲੜਕੀਆਂ ਲਈ ਮੈਰਾਥਨ ਦੌੜ ਦਾ ਆਯੌਜਨ ਹੋਵੇਗਾ। PPN2301201724
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੌਮੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਰਨ ਫਾਰ ਡੈਮੋਕਰੇਸੀ ਦੌੜ ਵਿਚ ਮਰਦਾਂ ਲਈ 5 ਕਿਲੋਮੀਟਰ ਅਤੇ ਔਰਤਾਂ ਲਈ 3.5 ਕਿਲੋਮੀਟਰ ਦੌੜ ਕਰਵਾਈ ਜਾਵੇਗੀ।ਲੜਕਿਆਂ ਦੀ ਦੌੜ ਸ਼ਾਸਤਰੀ ਚੌਂਕ ਤੋਂ ਸਵੇਰੇ 10 ਵਜ਼ੇ ਅਤੇ ਲੜਕੀਆਂ ਦੀ ਦੌੜ ਮਲੋਟ ਰੋਡ ਤੋਂ ਸ਼ੁਰੂ ਹੋ ਕੇ ਮਲਟੀਪਰਜ਼ ਖੇਡ ਸਟੇਡੀਅਮ ਵਿਖੇ ਪਹੁੰਚੇਗੀ। ਇਸ ਦੌੜ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਜੇਤੂਆਂ ਨੂੰ 5000 ਹਜਾਰ ਰੁਪਏ, 3000 ਹਜਾਰ ਰੁਪਏ ਅਤੇ 2000 ਹਜਾਰ ਰੁਪਏ ਦੇ ਨਗਦ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਜਿਸ ਵਿਚ ਨੌਜ਼ਵਾਨਾਂ ਤੋਂ ਇਲਾਵਾ ਸਕੂਲਾਂ, ਕਾਲਜ਼ਾਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਆਪਣੀ ਵੋਟ ਪਾਉਣ ਲਈ ਪ੍ਰਣ ਲਿਆ ਜਾਵੇਗਾ। ਉਨ੍ਹਾਂ ਫਾਜ਼ਿਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 4 ਫਰਵੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਕਰਨ ਨੂੰ ਤਰਜ਼ੀਹ ਦੇਣ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply