Saturday, March 7, 2026

ਅਧਿਕਾਰੀ ਮਾਡਲ ਕੋਡ ਆਫ ਕੰਡਕਟ ਦੀ ਸਖ਼ਤੀ ਨਾਲ ਪਾਲਣਾ ਕਰਨ- ਚੋਣ ਆਬਜਰਵਰ

ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੁਨੀਤ ਕੁਮਾਰ ਆਬਜਰਵਰ (ਜਨਰਲ) ਅਤੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਚੋਣਾਂ ਨਾਲ ਸਬੰਧਤ ਵੱਖ ਵੱਖ ਕੰਮਾਂ ਲਈ ਬਣਾਏ ਗਏ ਨੋਡਲ ਅਧਿਕਾਰੀ ਅਤੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਕੀਤੀ।

 PPN2301201730
ਪੁਨੀਤ ਕੁਮਾਰ ਅਬਜਰਵਰ (ਜਨਰਲ) ਨੇ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ-2017 ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮਾਡਲ ਕੋਡ ਆਫ ਕੰਡਕਟ ਦੀ ਸਖ਼ਤੀ ਨਾਲ ਪਾਲਣਾ ਕਰਨ।ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਚੋਣਾਂ ਸਬੰਧੀ ਕੋਈ ਮੁਸ਼ਕਲ ਹੋਵੇ ਤਾਂ ਜਿਲ੍ਹੇ ਪੱਧਰ ਤੇ ਬਣਾਏ ਸਿਕਾਇਤ ਸੈਲ ਦੇ ਨੋਡਲ ਅਧਿਕਾਰੀ-ਕਮ-ਸਹਾਇਕ ਕਮਿਸ਼ਨਰ ਜਨਰਲ ਅਸ਼ੋਕ ਕੁਮਾਰ ਦੇ ਮੋਬਾਇਲ ਨੰਬਰ 98554-69563 ਤੇ ਜਾਂ ਫਿਰ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਬਣਾਏ ਕੰਟਰੋਲ ਰੂਮ ਦੇ ਟੋਲ ਫ੍ਰੀ ਨੰਬਰ 18001803417 ਤੇ ਆਪਣੀ ਸਿਕਾਇਤ ਦਰਜ ਕਰਵਾ ਸਕਦਾ ਹੈ।ਉਨ੍ਹਾ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਮੋਬਾਇਲ ਫੋਨ ਨੰਬਰ 7973083212 ਅਤੇ ਲੈਡ ਲਾਈਨ ਨੰਬਰ 0186-2250046 ਉਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਉਨ੍ਹਾਂ ਦਾ ਠਹਿਰਾਓ ਐਨ.ਐਚ.ਪੀ.ਸੀ (ਚਮੇਰਾ ਰੈਸਟ ਹਾਉਸ) ਮਿਸ਼ਨ ਰੋਡ ਨਜਦੀਕ ਐਵਲਾਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ ਕੀਤਾ ਹੋਇਆ ਹੈ ਅਤੇ ਜੇਕਰ ਕੋਈ ਵਿਅਕਤੀ ਨਿਜੀ ਤੋਰ ਤੇ ਉਨ੍ਹਾਂ ਨੂੰ ਮਿਲਨਾਂ ਚਾਹੁੰਦਾ ਹੋਵੇ ਤਾਂ ਉਹ ਸ਼ਾਮ 5:30 ਵਜੇ ਤੋਂ ਸ਼ਾਮ 7:30 ਵਜੇ ਤੱਕ ਉਪਰੋਕਤ ਸਥਾਨ ਤੇ ਮਿਲ ਸਕਦਾ ਹੈ।ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਦੀ ਸਿਕਾਇਤ ਆਉਂਣ ਤੇ ਮੋਕੇ ਤੇ ਹੀ ਕਾਰਵਾਈ ਸੁਰੂ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਜ਼ਿਲ੍ਹੇ ਦੇ ਤਿੰਨੋਂ  ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002-ਭੋਆ ਅਤੇ 003-ਪਠਾਨਕੋਟ ਦੇ ਚੋਣ ਪ੍ਰਬੰਧਾਂ ਲਈ ਕੀਤੇ ਗਏ ਕੰਮਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ ਅਤੇ ਚੋਣ ਅਬਜ਼ਰਵਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਚੋਣਾਂ ਦੇ ਕੰਮ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੂਰੇ ਚੋਣ ਅਮਲੇ ਸਮੇਤ ਯਤਨਸ਼ੀਲ ਰਹਿਣਗੇ।ਉਨ੍ਹਾਂ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਜਰੂਰ ਇਸਤੇਮਾਲ ਕਰਨ ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫਸਰ, ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 002-ਭੋਆ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਅਤੇ ਵਿਧਾਨ ਸਭਾ ਚੋਣਾਂ ਲਈ ਅਲਗ ਅਲਗ ਕਾਰਜਾਂ ਦੇ ਨੋਡਲ ਅਧਿਕਾਰੀ ਵੀ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply