Monday, September 16, 2024

ਹਜਾਰਾਂ ਸਿੱਖਾਂ ਨੇ ਵਾਕ ਫਾਰ ਜਸਟਿਸ ਵਿੱਚ ਲਿਆ ਹਿੱਸਾ -ਪ੍ਰਧਾਨ ਮੰਤਰੀ ਨੂੰ ਸਿੱਖ ਹੋਣ ਦੇ ਨਾਤੇ ਦਿੱਲੀ ਕਮੇਟੀ ਨੇ ਮੰਗਿਆ ਸਪੱਸ਼ਟੀਕਰਨ

PPP100205
ਨਵੀਂ ਦਿੱਲੀ,  10 ਫਰਵਰੀ (ਪੰਜਾਬ ਪੋਸਟ ਬਿਊਰੋ) ਹਜਾਰਾਂ ਸਿੱਖਾਂ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਵਾਕ ਫਾਰ ਜਸਟਿਸ ਮਾਰਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਪ੍ਰਧਾਨ ਮੰਤਰੀ ਨਿਵਾਸ 7 ਰੇਸਕੋਰਸ ਤੱਕ ਕੱਢਦਿਆਂ ਹੋਇਆਂ 1984 ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਇਨਸਾਫ ਦੀ ਆਵਾਜ ਬੁਲੰਦ ਕੀਤੀ। ਕਾਂਗਰਸ ਪਾਰਟੀ ਨੇ ਜੂਨ 1984 ਚ ਆਪਰੇਸ਼ਨ ਬਲਿਊ ਸਟਾਰ ਅਤੇ ਨਵੰਬਰ 1984 ਵਿੱਚ ਸਿੱਖਾਂ ਦਾ ਕਤਲੇਆਮ ਕਰਨ ਦੇ ਲਈ ਦੋਸ਼ੀ ਕਰਾਰ ਦਿੰਦਿਆਂ ਹੋਇਆ ਮਨਜੀਤ ਸਿੰਘ ਜੀ.ਕੇ ਨੇ ਇਸ ਮੌਕੇ ‘ਤੇ ਹਾਜਾਰ ਜਨ ਸਮੂਹ ਨੂੰ ਰਾਹੁਲ ਗਾਂਧੀ ਵੱਲੋਂ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਆਗੂਆਂ ਦੇ ਸ਼ਾਮਿਲ ਹੋਣ ਦੇ ਕਬੂਲਨਾਮੇ ਦਾ ਹਵਾਲਾ ਦਿੰਦੇ ਹੋਏ ਬ੍ਰਿਟਿਸ਼ ਸਰਕਾਰ ਵੱਲੋਂ ਬਲਿਊ ਸਟਾਰ ਵਿੱਚ ਮਦਦ ਕਰਨ ਦੀ ਗੱਲ ਕਹੀ।

ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਆਪਣੀ ਪਾਰਟੀ ਦਾ 1984 ਵਿੱਚ ਹੋਏ ਹਮਲੇ ਅਤੇ ਸਿੱਖਾਂ ਦੇ ਕਤਲੇਆਮ ਦਾ ਰੁਖ ਸਾਫ ਕਰਨ ਦੀ ਅਪੀਲ ਕਰਦੇ ਹੋਏ ਉਨ੍ਹਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਉਤੇ ਸਿੱਖਾਂ ਦੇ ਪਵਿੱਤਰ ਸਥਾਨ ‘ਤੇ ਹੋਏ ਹਮਲੇ ਦੇ ਦੌਰਾਨ ਹਜਾਰਾਂ ਨਿਰਦੋਸ਼ ਸਿੱਖਾਂ ਦੀ ਹੱਤਿਆ ਕਰਨ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਸਾੜਨ ਤੇ ਨਸ਼ਟ ਕਰਨ ਦਾ ਆਰੋਪ ਵੀ ਲਗਾਇਆ। ਉਨ੍ਹਾਂ ਯੂ.ਪੀ.ਏ. ਸਰਕਾਰ ਤੋਂ ਪ੍ਰਸ਼ਨ ਪੁੱਛਿਆ ਕਿ ਦੇਸ਼ ਦੀ ਜਨਤਾ ਨੂੰ ਇਹ ਦੱਸਿਆ ਜਾਵੇ ਕਿ 1984 ਵਿੱਚ ਬ੍ਰਿਟਿਸ਼ ਸਰਕਾਰ ਵੱਲੋਂ ਕਿਸ ਪ੍ਰਕਾਰ ਦੀ ਮਦਦ ਲਈ ਗਈ ਸੀ। ਕੀ ਇਹ ਮਦਦ ਫੌਜੀ, ਅਸਲਾ ਜਾਂ ਕੇਵਲ ਸਲਾਹ ਭਰ ਸੀ? ਮਨਜੀਤ ਸਿੰਘ ਜੀ.ਕੇ. ਨੇ 2005 ਚ ਯੂ.ਪੀ.ਏ. ਸਰਕਾਰ ਵੱਲੋਂ 1984 ਕਤਲੇਆਮ ‘ਤੇ ਸੰਸਦ ਵਿੱਚ ਰੱਖੀ ਗਈ ਐਕਸ਼ਨ ਟੇਕਨ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਸ ‘ਤੇ ਕਾਰਵਾਈ ਦੇ ਬਾਰੇ ਵੀ ਦੱਸਣ ਦੀ ਗੱਲ ਕਰਦੇ ਹੋਏ ਰਾਹੁਲ ਗਾਂਧੀ ਕੋਲੋਂ ਸਿੱਖਾਂ ਲਈ ਪਿਛਲੇ 9 ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਹਿਸਾਬ ਮੰਗਿਆ।
ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅਪਰੇਸ਼ਨ ਬਲਿਊ ਸਟਾਰ ਨੂੰ ਸੋਚਿਆ ਸਮਝਿਆ ਦੱਸਦਿਆਂ ਹੋਇਆਂ ਹੈਰਾਨੀ ਪ੍ਰਗਟ ਕੀਤੀ ਕਿ ਇਕ ਲੋਕਤੰਤਰ ਰਾਸ਼ਟਰ ਆਪਣੇ ਨਾਗਰਿਕਾਂ ਦੇ ਘਰੇਲੂ ਮਸਲਿਆਂ ਲਈ ਵਿਦੇਸ਼ੀ ਮਦਦ ਕਿਸ ਪ੍ਰਕਾਰ ਮੰਗ ਸਕਦਾ ਹੈ? ਸਿੱਖਾਂ ਨੂੰ ਇਸ ਮਸਲੇ ‘ਤੇ ਇੱਕਜੁੱਟ ਹੋਣ ਦੀ ਅਪੀਲ ਕਰਦੇ ਹੋਏ ਸਿਰਸਾ ਨੇ ਭਾਰਤ ਸਰਕਾਰ ਤੋਂ ਸਪੱਸ਼ਟੀਕਰਨ ਵੀ ਮੰਗਿਆ। ਇਸ ਮੋਕੇ ‘ਤੇ ਅਕਾਲੀ ਦਲ ਦੇ ਵਿਧਾਇਕ, ਕੌਂਸਲਰ, ਦਿੱਲੀ ਕਮੇਟੀ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਸਨ।
ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ, ਮੀਤ ਪ੍ਰਧਾਨ ਤਨਵੰਤ ਸਿੰਘ, ਜੁਆਇੰਟ ਸਕੱਤਰ ਤੇ ਵਿਧਾਇਕ ਹਰਮੀਤ ਸਿੰਘ ਕਾਲਕਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੌਗਲ, ਦਿੱਲੀ ਕਮੇਟੀ ਮੈਂਬਰ ਕੁਲਦੀਪ ਸਿੰਘ ਸਾਹਨੀ, ਹਰਦੇਵ ਸਿੰਘ ਧਨੋਆ, ਚਮਨ ਸਿੰਘ, ਗੁਰਦੇਵ ਸਿੰਘ ਭੋਲਾ, ਗੁਰਮੀਤ ਸਿੰਘ ਮੀਤਾ, ਜਸਬੀਰ ਸਿੰਘ ਜੱਸੀ, ਗੁਰਵਿੰਦਰ ਪਾਲ ਸਿੰਘ, ਪਰਮਜੀਤ ਸਿੰਘ ਰਾਣਾ, ਸਮਰਦੀਪ ਸਿੰਘ ਸੰਨੀ, ਪਰਮਜੀਤ ਸਿੰਘ ਚੰਢੋਕ, ਗੁਰਮੀਤ ਸਿੰਘ ਲੁਬਾਣਾ, ਐਮ.ਪੀ.ਐਸ. ਚੱਡਾ, ਰਵੇਲ ਸਿੰਘ ਤੇ ਬੀਬੀ ਮਨਦੀਪ ਕੌਰ ਬਖਸ਼ੀ ਆਪਣੇ ਸੈਂਕੜੇ ਸਾਥੀਆ ਨਾਲ ਅਤੇ ਅਕਾਲੀ ਆਗੂ ਮਨਜੀਤ ਸਿੰਘ ਔਲਖ, ਜਸਪ੍ਰੀਤ ਸਿੰਘ ਵਿੱਕੀਮਾਨ, ਵਿਕ੍ਰਮ ਸਿੰਘ, ਸੁਰਿੰਦਰ ਪਾਲ ਸਿੰਘ ਓਬਰਾਏ, ਸਤਬੀਰ ਸਿੰਘ ਵਿਰਦੀ, ਮਨਜੀਤ ਸਿੰਘ ਕੰਦਰਾ, ਸਤਬੀਰ ਸਿੰਘ ਗਗਨ ਤੇ ਹਰਜੀਤ ਸਿੰਘ  ਮੌਜੁਦ ਸਨ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …

Leave a Reply