Thursday, July 16, 2026

ਸੰਦੀਪ ਸਿੰਗਲਾ `ਆਪ` ਪਾਰਟੀ ਪੰਜਾਬ ਦੇ ਵਾਈਸ ਪ੍ਰਧਾਨ ਨਿਯੁੱਕਤ

ਧੂਰੀ, 24 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਸੰਜੇ ਸਿੰਘ ਵੱਲੋਂ ਸੰਦੀਪ ਸਿੰਗਲਾ ਨੂੰ ਪੰਜਾਬ ਦਾ ਵਾਈਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ ਜਿਸ ਕਾਰਨ `ਆਪ` ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Sandeep Singla

ਸਿੰਗਲਾ ਨੇ ਆਪਣੀ ਇਸ ਨਿਯੁੱਕਤੀ `ਤੇ `ਆਪ` ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਸੰਜੇ ਸਿੰਘ, ਧੂਰੀ ਤੋਂ `ਆਪ` ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਅਤੇ ਪਰਮਿੰਦਰ ਸਿੰਘ ਪੁੰਨੂ ਕਾਤਰੋਂ ਜੁਆਇੰਟ ਸੈਕਟਰੀ ਪੰਜਾਬ ਸਮੇਤ ਸਮੂਹ `ਆਪ` ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ ਅਤੇ ਵਿਧਾਨ ਸਭਾ ਚੋਣਾਂ 2017 ਵਿੱਚ ਪਾਰਟੀ ਪ੍ਰਤੀ ਚੋਣ ਪ੍ਰਚਾਰ ਕਰਕੇ ਜਿੱਤ ਨੂੰ ਯਕੀਨੀ ਬਨਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨਗੇ।ਜ਼ਿਕਰਯੋਗ ਹੈ ਕਿ ਸੰਦੀਪ ਸਿੰੰਗਲਾ ਆਪਣੇ ਸਾਥੀਆਂ ਸਮੇਤ ਹਾਲ ਹੀ ਵਿੱਚ ਕਾਂਗਰਸ ਪਾਰਟੀ ਨੂੰ ਅਲਹਿਦਾ ਕਹਿ ਕੇ `ਆਪ` ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਸੂਬੇ ਵਿੱਚ ਇਹਨਾਂ ਦਾ ਚੰਗਾ ਰਸੂਖ ਹੋਣ ਕਾਰਨ ਡੇਰਾ ਪ੍ਰੇਮੀ ਅਤੇ ਵੱਡਾ ਯੂਥ ਵਰਗ ਸਿੰਗਲਾ ਨਾਲ ਜੁੜਿਆ ਹੋਇਆ ਹੈ।ਸਿੰਗਲਾ ਦੀ `ਆਪ` ਵਿੱਚ ਸ਼ਮੂਲੀਅਤ ਕਾਰਨ ਜਿੱਥੇ ਕਾਂਗਰਸ ਪਾਰਟੀ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ, ਉਥੇ ਹੀ ਹਲਕਾ ਧੂਰੀ ਤੋਂ `ਆਪ` ਪਾਰਟੀ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਨੂੰ ਇਸ ਦਾ ਵੱਡਾ ਫਾਇਦਾ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply