
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ੳਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਕਲ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਇਕ ਸ਼ਾਜਿਸ਼ ਦੇ ਤਹਿਤ ਪੰਜਾਬ ਦੇ ਭਾਈਚਾਰਕ ਮਾਹੌਲ ਨੂੰੂ ਵਿਗਾੜਣ ਲਈ ਕਰਵਾਈਆਂ ਜਾ ਰਹੀਆਂ ਹਨ।ਔਜਲਾ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ’ਤੇ ਜਿੰਨਾਂ ਵੀ ਅਫਸੋਸ ਪ੍ਰਗਟ ਕੀਤਾ ਜਾਵੇ ਘੱਟ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਇੰਨੀ ਡਾਵਾਂਡੋਲ ਹੋ ਚੁੱਕੀ ਹੈ ਕਿ ਪੰਜਾਬ ਵਿਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਰਹਿ ਗਿਆ।ਔਜਲਾ ਨੇ ਕਿਹਾ ਕਿ ਇਸ ਸਾਜਿਸ਼ ਪਿੱਛੇ ਕੌਣ ਲੋਕ ਕੰਮ ਕਰ ਰਹੇ ਹਨ ਇਸ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਜੇਕਰ ਸ੍ਰੀ ਦਰਬਾਰ ਸਾਹਿਬ ਅੰਦਰ ਵੀ ਇਹ ਘਟਨਾ ਵਾਪਰ ਜਾਂਦੀ ਹੈ ਤਾਂ ਮਤਲਬ ਸਾਫ ਹੈ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਵਿਚਲੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਲਈ ਸਰਗਰਮ ਹਨ।
Punjab Post Daily Online Newspaper & Print Media