Friday, May 15, 2026

ਸਬ ਕਮੇਟੀ ਦਫਤਰੀ ਸਟਾਫ/ਕੰਪਿਊਟਰ ਓਪਰੇਟਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਮੀਟਿੰਗ ਹੋਈ

ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦੀ ਜੱਥੇਬੰਦੀ ਸਬ ਕਮੇਟੀ ਦਫਤਰੀ ਸਟਾਫ/ਕੰਪਿਊਟਰ ਓਪਰੇਟਰ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਮੁੱਖ ਸਲਾਹਾਕਾਰ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਸੌਰਵ ਕਿੰਗਰ ਮੀਤ ਪ੍ਰਧਾਨ ਸਬ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਫਰਵਰੀ 2017 ਤੱਕ ਹਲਕਾ ਪੱਧਰ ਸੰਘਰਸ਼ਾਂ ਦੀ ਤਿਆਰੀ ਵੱਜੋਂ ਜਨਰਲ ਮੀਟਿੰਗਾਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ 26 ਜਨਵਰੀ 2017 ਨੂੰ ਲਹਿਰਾ ਮੁਹੱਬਤ (ਬਠਿੰਡਾ) ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਅਤੇ 31 ਜਨਵਰੀ 2017 ਨੂੰ ਬਠਿੰਡਾ ਵਿਖੇ ਵੱਖ-ਵੱਖ ਜੱਥੇਬੰਦੀਆਂ ਵੱਲੋਂ “ਰਾਜ ਬਦਲੋ ਸਮਾਜ ਬਦਲੋ” ਕਨਵੈਨਸ਼ਨ ਵਿੱਚ ਵੀ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਅਗਲੇ ਸੰਘਰਸ਼ਾਂ ਦੀ ਕਾਨੂੰਨੀ ਅਤੇ ਵਿੱਤੀ ਰੂਪ ਰੇਖਾ ਦੇ ਸਬੰਧ ਵਿੱਚ 12 ਮੈਂਬਰੀ ਕਮੇਟੀ ਗਠਿਤ ਕੀਤੀ ਗਈ। ਵਿਭਾਗ ਦੇ ਮੁੱਖ ਸਕੱਤਰ ਨੂੰ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਐਕਟ ਤਹਿਤ ਵਿਭਾਗ ਦੇ ਸਮੁੱਚੇ ਦਫਤਰੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਵਿਭਾਗ ਅਧੀਨ ਲਿਆ ਜਾਵੇ। ਉਕਤ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਵਿਭਾਗ ਨੇ ਕਲੈਰੀਕਲ ਕਾਮਿਆਂ ਦੀਆਂ ਕੁਟੇਸ਼ਨਾਂ ਪਾਸ ਨਾ ਕੀਤੀਆਂ ਤਾਂ ਸਮੁੱਚੇ ਕਲੈਰੀਕਲ ਕਾਮੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਕਮਲਦੀਪ ਸਿੰਘ, ਰੋਹਿਤ ਕੁਮਾਰ ਜਲੰਧਰ, ਸੁਨੀਤਾ ਹੁਸ਼ਿਆਰਪੁਰ, ਜਸਵਿੰਦਰ ਕੌਰ ਰੋਪੜ, ਸਤਿੰਦਰ ਸਿੰਘ ਗੁਰਦਾਸਪੁਰ, ਜਗਜੀਤ ਸਿੰਘ ਲੁਧਿਆਣਾ, ਸੰਦੀਪ ਕੋਰ ਖੰਨਾ, ਕੁਲਵਿੰਦਰ ਸਿੰਘ ਮੋਹਾਲੀ, ਸੰਦੀਪ ਸਿੰਘ ਬਠਿੰਡਾ, ਨਰਿੰਦਰ ਸਿੰਘ ਪਟਿਆਲਾ, ਗੁਰਪ੍ਰੀਤ ਕੌਰ ਫਤਿਹਗੜ੍ਹ ਸਾਹਿਬ ਤੋਂ ਇਲਾਵਾ ਜੱਥੇਬੰਦੀ ਦੇ ਸੁੱਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਤੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਆਦਿ ਸ਼ਾਮਲ ਸਨ।

Check Also

ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ …

Leave a Reply