ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ )- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਹੁਕਮਾਂ ਅਤੇ ਜ਼ਿਲ੍ਹਾ ਤੇ ਸ਼ੈਸਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਹੇਠ ਸ਼੍ਰੀਮਤੀ ਮੋਨਿਕਾ ਸ਼ਰਮਾ ਸਿਵਲ ਜੱਜ ਸੀਨੀਅਰ ਡਵੀਜ਼ਨ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ ਜੇਲ੍ਹ ਮਾਲੇਰਕੋਟਲਾ ਵਿਖੇ ਪੈਟੀ ਮੈਟਰ ਨਾਲ ਸਬੰਧਤ ਕੇਸਾਂ ਬਾਰੇ ਕੈਂਪ ਕੋਰਟ ਲਗਾਈ ਗਈ। ਇਸ ਦੌਰਾਨ ਸ਼੍ਰੀਮਤੀ ਮੋਨਿਕਾ ਸ਼ਰਮਾ ਨੇ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਕਾਨੂੰਨੀ ਸਹਾਇਤਾ ਕੈਂਪ ਵੀ ਲਗਾਇਆ ਗਿਆ।ਸ਼੍ਰੀਮਤੀ ਮੋਨਿਕਾ ਸ਼ਰਮਾ ਨੇ ਕਿਹਾ ਕਿ ਜਿਹੜੇ ਹਵਾਲਾਤੀਆਂ ਕੋਲ ਵਕੀਲ ਨਹੀ ਹਨ, ਉਨ੍ਹਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਸਬ ਜੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਦਾ ਦੌਰਾ ਵੀ ਕੀਤਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਪ੍ਰਿੰਸੀਪਲ ਵਾਲੀਆ `ਬੈਸਟ ਪ੍ਰਿੰਸੀਪਲ 2026` ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਆਪਣੀਆਂ ਪ੍ਰਾਪਤੀਆਂ ਦੀ …
Punjab Post Daily Online Newspaper & Print Media