ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤੀ ਗਈ।ਕੌਮੀ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਨਿਭਾਈ ਗਈ।
ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਐਨ.ਸੀ.ਸੀ ਦੀਆਂ ਟੁੱਕੜੀਆਂ ਨੇ ਹਿੱਸਾ ਲਿਆ।ਸਮੁੱਚੇ ਮਾਰਚ ਪਾਸਟ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ ਹੈਡਕੁਆਰਟਰ ਰਾਹੁਲ ਭਾਰਦਵਾਜ਼ ਨੇ ਕੀਤੀ।ਇਸ ਤੋਂ ਬਾਅਦ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਅਧਾਰਿਤ ਕੋਰੀਓਗ੍ਰਾਫ਼ੀ ਤੋਂ ਇਲਾਵਾ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ ਨੇ ਕੀਤੀ ਗਈ ਰੀਵਿਊ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਦਿਨ ਨੂੰ ਦੇਸ਼ ਭਗਤੀ ਅਤੇ ਕੌਮੀ ਜ਼ਜਬੇ ਨਾਲ ਮਨਾਉਣ।ਫੁੱਲਡਰੈੱਸ ਰਿਹਰਸਲ ਦੌਰਾਨ ਐਸ.ਪੀ.ਐਚ ਮੈਡਮ ਕੰਵਰਦੀਪ ਕੌਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਚਰਨ ਸਿੰਘ ਸੰਧੂ, ਜ਼ਿਲ੍ਹਾ ਸਿਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਪ੍ਰਗਟ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸਿੱਖਿਆ ਸੰਦੀਪ ਧੂੜੀਆ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media