ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ 29, 30 ਅਤੇ 31 ਜਨਵਰੀ ਤੱਕ ਚੱਲਣ ਵਾਲੇ ਤਿੰਨ ਦਿਨਾਂ ਪਲਸ ਪੋਲਿਓ ਅਭਿਆਨ ਦੇ ਤਹਿਤ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਸੀਨਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਦੀ ਅਗਵਾਈ ਵਿਚ ਟ੍ਰੇਨਿੰਗ ਕੈਂਪ ਲਗਾਇਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਸ ਅਭਿਆਨ ਦੇ ਤਹਿਤ ਫਾਜ਼ਿਲਕਾ ਸ਼ਹਿਰ ਵਿਚ ਕੁਲ 11492 ਬੱਚਿਆਂ ਨੂੰ ਪੋਲਿਓ ਰੋਧੀ ਬੂੰਦਾਂ ਪਿਆਈਆਂ ਜਾਣਗੀਆਂ।ਜਿਸ ਲਈ 13522 ਘਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਭਿਆਨ ਦੇ ਪਹਿਲੇ ਦਿਨ 29 ਜਨਵਰੀ ਲਈ 38 ਬੂਥ, 2 ਟਰਾਂਜਿਸਟ ਟੀਮਾਂ ਅਤੇ 2 ਮੁਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਅਗਲੇ ਦੋ ਦਿਨ 30 ਅਤੇ 31 ਜਨਵਰੀ ਨੂੰ 76 ਟੀਮਾਂ ਘਰ ਘਰ ਜਾਕੇ ਬਾਕੀ ਰਹਿੰਦੇ ਬੱਚਿਆਂ ਨੂੰ ਪੋਲਿਓ ਰੋਧੀ ਬੂੰਦਾਂ ਪਿਆਉਣਗੀਆਂ। ਉਨ੍ਹਾਂ ਦੱਸਿਆ ਕਿ ਇਸ ਅਪਿਆਨ ਲਈ ਡਾ. ਯੂਨਿਕ ਗੁਪਤਾ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਮੋਹਿਤ, ਡਾ. ਸਾਨੀਆ, ਡਾ. ਅਮਿਤ ਗੁਗਲਾਨੀ, ਡਾ. ਕੁਨਾਲ ਕੀਰਤੀ ਮਲਿਕ, ਡਾ. ਅਸੀਮ ਮੈਨ, ਡਾ. ਨਵੀਨ, ਡਾ. ਮਧੁਕਰ ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਟ੍ਰੇਨਿੰਗ ਕੈਂਪ ਵਿਚ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਅਤੇ ਸਿਹਤ ਕਰਮਚਾਰੀਆਂ ਨੇ ਹਿੱਸਾ ਲਿਆ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media