Monday, September 7, 2026

ਜ਼ਿਲ੍ਹੇ ਦੇ ਚਾਰ ਹਲਕਿਆਂ ਲਈ ਦੋ ਖਰਚਾ ਅਬਜ਼ਰਵਰ ਨਿਯੁੱਕਤ- ਜ਼ਿਲ੍ਹਾ ਚੋਣ ਅਫ਼ਸਰ

PPN2401201726ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2017 ਦੇ ਸਬੰਧ ਵਿਚ ਵਿਧਾਨ ਚੋਣਾਂ ਵਿਚ ਉਮੀਦਵਾਰਾਂ ਦੇ ਖਰਚਿਆਂ ਦੀ ਜਾਂਚ ਲਈ ਜ਼ਿਲ੍ਹੇ ਦੇ ਚਾਰ ਹਲਕਿਆਂ ਲਈ ਦੋ ਖਰਚਾ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 79-ਜਲਾਲਾਬਾਦ ਅਤੇ 80 ਫਾਜ਼ਿਲਕਾ ਲਈ ਸ਼੍ਰੀ ਮੁਕੇਸ਼ ਕੁਮਾਰ ਪਾਲ ਅਤੇ ਹਲਕਾ 81-ਅਬੋਹਰ ਅਤੇ 82-ਬੱਲੂਆਣਾ ਸ਼੍ਰੀ ਗੁੰਜਨ ਕੁਮਾਰ ਵਰਮਾ ਆਈ.ਆਰ.ਐਸ. ਨੂੰ ਖਰਚਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆਕਿ ਉਪਰੋਕਤ  ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਚੋਣਾਂ ਦੌਰਾਨ ਉਪਰੋਕਤ ਦੋਵੇਂ ਖਰਚਾ ਅਬਜ਼ਰਵਰਾਂ ਵੱਲੋਂ ਉਮੀਦਵਾਰਾਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚੇ ਸਬੰਧੀ ਖਰਚਾ ਰਜ਼ਿਸਟਰਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦੇ ਸਬੰਧ ਵਿਚ ਖਰਚਾ ਅਬਜ਼ਰਵਰ ਸ਼੍ਰੀ ਮੁਕੇਸ਼ ਕੁਮਾਰ ਪਾਲ ਦੇ ਮੋਬਾਇਲ ਨੰਬਰ 073595-14181 ਅਤੇ ਸ਼੍ਰੀ ਗੁੰਜਨ ਕੁਮਾਰ ਦਾ ਮੋਬਾਇਲ ਨੰਬਰ 81463-02514 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply