Saturday, July 25, 2026

ਨਸ਼ਾ ਤੇ ਡਰੱਗ ਤੇ ਕੰਟਰੋਲ ਟੀਮਾਂ ਨਾਕੇ ਲਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ- ਡੀ.ਸੀ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸਥਾਨਕ ਐਸ.ਡੀ.ਐਮ ਦਫਤਰ ਪਠਾਨਕੋਟ ਵਿਖੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਦੇ ਚੋਣ ਰਿਟਰਟਿੰਗ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 002-ਭੋਆ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਆਦਿ ਹਾਜਰ ਸਨ।

PPN2401201734
ਮੀਟਿੰਗ ਦੇ ਦੋਰਾਨ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਕਿ ਚੋਣਾਂ ਦੇ ਦੋਰਾਨ ਨਸ਼ਾ ਅਤੇ ਡਰੱਗ ਤੇ ਕੰਟਰੋਲ ਕਰਨ ਲਈ ਬਣਾਈਆਂ ਗਈਆਂ ਟੀਮਾਂ ਦੁਆਰਾ ਜਿਲ੍ਹੇ ਅੰਦਰ ਵੱਖ ਵੱਖ ਸਥਾਨਾਂ ਤੇ ਨਾਕੇ ਲਗਾ ਕੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਕਿਆਂ ਦੋਰਾਨ ਵੀਡੀਓਗ੍ਰਾਫੀ ਵੀ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹਰੇਕ ਪੋਲਿੰਗ ਬੂੱਥ ਤੇ ਡਿਊਟੀ ਤੇ ਲਗਾਏ ਕਰਮਚਾਰੀਆਂ ਦੇ ਖਾਣੇ ਦੀ ਵਿਸ਼ੇਸ ਵਿਵਸਥਾ ਕੀਤੀ ਗਈ ਹੈ।ਜਿਸ ਲਈ ਬੂੱਥਾਂ ਤੇ ਹੀ ਕੂਕ ਲਗਾਏ ਗਏ ਹਨ ਜੋ ਮੋਕੇ ਤੇ ਉਨ੍ਹਾਂ ਲਈ ਖਾਣਾ ਤਿਆਰ ਕਰਨਗੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਬੂੱਥਾਂ ਤੇ ਕੂਕ ਦੀ ਵਿਵਸਥਾ ਨਹੀਂ ਹੋਵੇਗੀ ਉਸ ਬੂੱਥ ਤੇ ਸਬੰਧਤ ਰਿਟਰਨਿੰਗ ਅਧਿਕਾਰੀ ਕਰਮਚਾਰੀਆਂ ਦੇ ਖਾਣੇ ਲਈ ਵਿਵਸਥਾ ਕਰਨਗੇ।ਉਨ੍ਹ੍ਹਾਂ ਦੱਸਿਆ ਕਿ ਵਿਸ਼ੇਸ ਰੂਪ ਵਿੱਚ ਲਗਾਈ ਗਈ ਟ੍ਰੇਨਿੰਗ ਵਿੱਚ ਹਰੇਕ ਪੀ.ਆਰ.ਓ. ਅਤੇ ਏ.ਪੀ.ਆਰ.ਓਜ ਨੂੰ ਬੈਲਟ ਮਸੀਨਾਂ ਅਤੇ ਵੀਵੀ ਪੈਟ ਮਸ਼ੀਨਾਂ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਵੀ ਵੱਖ ਵੱਖ ਵਿਧਾਨ ਸਭਾ ਖੇਤਰਾਂ ਦੀਆਂ ਵੋਟਿੰਗ ਮਸ਼ੀਨਾਂ ਦੀ ਜਾਂਚ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਕੀਤੀ ਗਈ ਹੈ ਅਤੇ ਇਸ ਮੋਕੇ ਤੇ ਜਿਲ੍ਹਾ ਪਠਾਨਕੋਟ ਵਿੱਚ ਲਗਾਏ ਪੁਨੀਤ ਕੁਮਾਰ ਅਬਜਰਬਰ ਜਨਰਲ ਨੇ ਵੀ ਪਹੁੰਚ ਕੇ ਚਲ ਰਹੇ ਕਾਰਜਾਂ ਦਾ ਜਾਇਜਾ ਲਿਆ ਹੈ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply