Thursday, February 26, 2026

ਸਿਆਸੀ ਪਾਰਟੀਆਂ ਵਲੋਂ ਚੋਣ ਮਨੋਰਥ ਪੱਤਰਾਂ ਵਿੱਚ ਪੰਜਾਬ ਦੇ ਗੰਧਲੇ ਹੋ ਰਹੇ ਵਾਤਾਵਰਣ ਦਾ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)-  – ਪੰਜਾਬ ਦੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਕਿਸੇ ਵੀ ਪਾਰਟੀ ਵੱਲੋਂ ਚੋਣ ਮੁੱਦਾ ਨਾ ਬਨਾਉਣ ਅਤੇ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਸ ਦਾ ਜਿਕਰ ਨਾ ਕਰਨ ’ਤੇ ਸਵਾਲ ਉਠਾਉਂਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਸਿਆਸੀ ਪਾਰਟੀਆਂ ਦੇ ਉਮੀਦਵਾਰ ਕੁਰਸੀ ’ਤੇ ਕਾਬਜ ਹੋਣ ਲਈ ਅੱਡੀ ਚੋਟੀ ਦਾ ਜੋਰ ਲਾ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।

PPN2401201736

ਅੰਮ੍ਰਿਤਸਰ ਵਿੱਚ ਇੱਕ ਰੈਸਟੋਰੈਂਟ ਵਿੱਚ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਉਘੇ ਵਾਤਾਵਰਣ ਪ੍ਰੇਮੀ ਤੇ ਐਵਾਰਡੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕੁਦਰਤੀ ਜਲ-ਸ੍ਰੋਤ ਤੇ ਵਾਤਾਵਰਣ ਪੂਰੀ ਤਰ੍ਹਾਂ ਦੂਸ਼ਿਤ ਹੋ ਚੁੱਕੇ ਹਨ।ਦਰਿਆਵਾਂ ਵਿੱਚ ਪੈ ਰਹੇ ਜਹਿਰੀਲੇ ਕੈਮੀਕਲਾਂ ਕਾਰਨ ਕੈਂਸਰ, ਕਾਲਾ ਪੀਲੀਆ ਤੇ ਹੋਰ ਅਨੇਕਾਂ ਖਤਰਨਾਕ ਬਿਮਾਰੀਆਂ ਫੈਲ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮਾਲਵਾ ਤੇ ਦੁਆਬੇ ਵਿੱਚ ਕੈਂਸਰ ਡਰੇਟ, ਫਗਵਾੜਾ ਡਰੇਨ, ਤੁੰਗ ਢਾਬ ਨਾਲ, ਘੱਗਰ ਦਰਿਆ, ਲਸਾੜਾ ਡਰੇਨ ਸਮੇਤ ਕਈ ਡਰੇਨਾਂ ਦਾ ਪਾਣੀ ਪੂਰੀ ਤਰ੍ਹਾਂ ਜਹਿਰੀਲਾ ਦੇ ਬਦਬੂਦਾਰ ਹੋ ਚੁੱਕਾ ਹੈ।ਇਸੇ ਲਈ ਲੋਕਾਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਖਿਲਾਫ ਅਤੇ ਸ਼ੁੱਧ ਪਾਣੀ, ਸ਼ੁੱਧ ਹਵਾ ਅਤੇ ਹਰਿਆਵਲੇ ਵਾਤਾਵਰਣ ਦੀ ਬਹਾਲੀ ਲਈ ਲਈ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਸੰਤ ਸਮਾਜ ਨੇ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਹੈ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਪੰਜਾਬ ਵਾਸੀਆਂ ਨੂੰ ਵੋਟ ਪਾਉਣ ਤੋਂ ਪਹਿਲਾਂ ਸਿਆਸੀ ਆਗੂਆਂ ਨੂੰ ਪੰਜਾਬ ’ਚ ਹੋ ਰਹੀ ਵਾਤਾਵਰਣ ਤੇ ਕੁਦਰਤੀ ਜਲ ਸ੍ਰੋਤਾਂ ਦੀ ਦੁਰਦਸ਼ਾ ਸੁਧਾਰਣ ਲਈ ਉਨ੍ਹਾਂ ਦੀ ਵਚਨਬਧਤਾ ਜਾਨਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ 2017 ਦੀਆਂ ਵਿਧਾਨ ਸਭਾ ਦੀ ਚੋਣਾਂ ਵਿੱਚ ਵਾਤਾਵਰਨ ਨੂੰ ਮੁੱਖ ਮੁੱਦਾ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਜਿਸ ਵੀ ਪਾਰਟੀ ਦੀ ਸਰਕਾਰ ਬਣੇ, ਉਹ ਵਾਤਾਵਰਣ ਦੀ ਸੁਰੱਖਿਆ ਤੇ ਸਮਾਜ ਵਿੱਚ ਅਮਨ ਸ਼ਾਂਤੀ ਦੀ ਬਹਾਲੀ ਤੇ ਭ੍ਰਿਸ਼ਟਾਚਾਰ ਮੁਕਤੀ ਲਈ ਬਣਾਏ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕਰੇ। ਨਦੀਆਂ, ਵੇਈਆਂ ਤੇ ਹੋਰ ਕੁਦਰਤੀ ਸੋਮਿਆਂ ਵਿੱਚ ਗੰਦਾ ਪਾਣੀ ਪੈਣੋ ਰੋਕਣ ਲਈ ਪ੍ਰਦੂਸ਼ਣ ਵਿਰੋਧੀ ਕਾਨੂੰਨ ਲਾਗੂ ਕੀਤੇ ਜਾਣ।ਪ੍ਰਦੂਸ਼ਣ ਪੀੜ੍ਹਤਾਂ ਦਾ ਮੁਫਤ ਇਲਾਜ ਤੇ ਯੋਗ ਮੁਆਵਜਾ ਦਿੱਤਾ ਜਾਵੇ।ਕਨੂੰ ਲਾਗੂ ਕਰਨ ਵਿੱਚ ਕੁਤਾਹੀ ਕਰਨ ਵਾਲੇ ਅਫਸਰਾਂ ਖਿਲਾਫ ਕਾਰਵਾਈ ਹੋਵੇ।ਸੀਵਰੇਜ ’ਤੇ ਸਾਲਿਡ ਵੇਸਟ ਪਲਾਂਟ ਚਲਾਉਣ ਲਈ ਠੋਸ ਨੀਤੀ ਬਣਾਈ ਜਾਵੇ।ਦੋਸ਼ੀ ਪਾਰਟੀਆਂ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਤਾਵਰਣ, ਪਾਣੀਆਂ, ਸਿਹਤ, ਪ੍ਰਾਇਮਰੀ ਸਿੱਖਿਆ ਤੇ ਸੜਕਾਂ ਬਾਰੇ ਪਾਲਸੀ ਪ੍ਰੋਗਰਾਮ ਜਾਰੀ ਕਰਨ ਤਾਂ ਜੋ ਭਵਿੱਖ ਵਿੱਚ ਸਵੱਛ ਵਾਤਾਵਰਣ ’ਤੇ ਵਧੀਆ ਸਮਾਜ ਦੀ ਉਸਾਰੀ ਯਕੀਨੀ ਬਣਾਈ ਜਾ ਸਕੇ।ਸੰਤ ਸੀਚੇਵਾਲ ਨੇ ਕਿਹਾ ਸੰਨ 2000 ਦੇ ਵਿੱਚ ਉਨ੍ਹਾਂ ਨੇ ਕਾਲੀ ਵੇਂਈ ਨਦੀ ਤੇ ਸਤਲੁਜ ਨਦੀ ਨੂੰ ਸਾਫ ਸੁਥਰਾ ਕਰਨ ਦੀ ਕਾਰਸੇਵਾ ਸ਼ੁਰੂ ਕੀਤੀ ਜੋ ਸਫਲਤਾਪੂਰਵਕ ਸੰਪੰਨ ਹੋਈ ਹੈ।ਸੰਨ 2019 ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਅਵਤਾਰ ਦਿਹਾੜੇ ਤੱਕ ਗਰੀਨ ਪੰਜਾਬ ਕਲੀਨ ਪੰਜਾਬ ਨੂੰ ਪੂਰਾ ਕਰਨਾ ਉਨ੍ਹਾਂ ਦਾ ਮਿਸ਼ਨ ਹੈ।ਇਸ ਮੌਕੇ ਗੁਰਵਿੰਦਰ ਸਿੰਘ ਤੋਂ ਇਲਾਵਾ ਉਨਾਂ ਦੇ ਕਈ ਹੋਰ ਸਾਥੀ ਹਾਜਰ ਸਨ।

Check Also

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੂਨੀਵਰਸਿਟੀ ਵਿਖੇ ‘ਜਨੂਨ-ਏ-ਪੰਜਾਬ’ ਸਮਾਗਮ ਦਾ ਆਯੋਜ਼ਨ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ …

Leave a Reply