Sunday, September 6, 2026

ਲੋਕ ਪੰਜਾਬ ਵਿਚ ਤੀਜੀ ਵਾਰ ਅਕਾਲੀ ਭਾਜਪਾ ਦੀ ਸਰਕਾਰ ਚਾਹੁੰਦੇ ਹਨ- ਵਲਟੋਹਾ

ਅਲਗੋਕੋਠੀ/ ਅਮਰਕੋਟ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਸ਼ੋ੍ਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਦੇ ਹੱਕ `ਚ ਪਿੰਡ ਡਿਬੀਪੁਰ ਵਿਖੇ ਵਿਸ਼ਾਲ ਚੋਣ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਅਕਾਲੀ ਆਗੂਆਂ ਦੇ ਵਿਚਾਰ ਕੇੇ ਪੋ੍: ਵਲਟੋਹਾ ਨੂੰ ਡੱਟ ਕੇ ਸਮਰਥਨ ਕਰਨ ਦਾ ਐਲਾਨ ਵੀ ਕੀਤਾ।

PPN2501201702

ਪੋ੍: ਵਲਟੋਹਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਦਾ ਅਧਾਰ ਪੰਜਾਬ ਅਤੇ ਹਲਕੇ ਖੇਮਕਰਨ ਚੋਂ ਪੂਰੀ ਤਰਾਂ ਖਤਮ ਹੋ ਚੁੱਕਾ ਹੈ ਅਤੇ ਅੱਜ ਪੰਜਾਬ ਦਾ ਹਰੇਕ ਵਰਗ ਇਥੋਂ ਤਕ ਕਿ ਬੱਚਾ ਬੱਚਾ ਅਕਾਲੀ ਦਲ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਪੜਾਈ ਨੂੰ ਆਧੁਨਿਕ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਤੋ ਸਭ ਭਲੀ ਭਾਤੀਂ ਜਾਣੂ ਹਨ ਅਤੇ ਲੋਕ ਪੰਜਾਬ ਵਿਚ ਤੀਜੀ ਵਾਰ ਅਕਾਲੀ ਭਾਜਪਾ ਦੀ ਸਰਕਾਰ ਚਾਹੁੰਦੇ ਹਨ।ਇਸ ਮੋਕੇ ਦਲਬੀਰ ਸਿੰਘ ਅਲਗੋਂ ਡਾ. ਛਿੰਦਰ ਸਿੰਘ, ਕਾਬਲ ਸਿੰਘ, ਵਰਅਿਾਮ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ ਆਦਿ ਹਾਜਰ ਸਨ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply