ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ) – ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦ ਸੀਨੀਅਰ ਕਾਂਗਰਸੀ ਆਗੂ ਤਰਲੋਕ ਸਿੰਘ ਚੱਕਵਾਲੀਆ ਦੀ ਮਿਹਨਤ ਸਦਕਾ ਬਾਪੂ ਕੁਲਵੰਤ ਸਿੰਘ ਦੇ ਪੋਤਰੇ ਗੁਰਜੰਟ ਸਿੰਘ ਦੇ ਗ੍ਰਹਿ ਭਗਵਾਨਪੁਰਾ ਵਿਖੇ 120 ਟਕਸਾਲੀ ਅਕਾਲੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁੱਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ `ਚ ਸ਼ਾਮਲ ਹੋਏ।

ਕਾਂਗਰਸ ਪਾਰਟੀ ਚ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਨੂੰ ਸੁਖਪਾਲ ਸਿੰਘ ਭੁੱਲਰ ਨੇ ਜੀ ਆਇਆਂ ਕਿਹਾ। ਇਸ ਮੌਕੇ ਕਵਰਜੀਤ ਸਿੰਘ, ਅਮਨਪ੍ਰੀਤ ਸਿੰਘ, ਹਰਦੇਵ ਸਿੰਘ, ਰਸ਼ਪਾਲ ਸਿੰਘ, ਬਾਬਾ ਗੁਰਨਾਮ ਸਿੰਘ, ਬਲਦੇਵ ਸਿੰਘ, ਬਾਬਾ ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ, ਲਖਵਿੰਦਰ ਸਿੰਘ, ਜਸਵੰਤ ਸਿੰਘ, ਸ਼ਾਮ ਸਿੰਘ , ਹਰਮਨਜੋਤ ਸਿੰਘ, ਗੁਰਮੇਲ ਸਿੰਘ, ਗੁਰਨੇਕ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ ਮੈਂਬਰ, ਨਿਰਮਲ ਸਿੰਘ ਨਰੇਗਾ ਪ੍ਰਧਾਨ ਆਦਿ ਹਾਜਰ ਸਨ।
Punjab Post Daily Online Newspaper & Print Media