Thursday, February 26, 2026

ਪੂਨੀਆ ਦੇ 50 ਅਕਾਲੀ ਪਰਿਵਾਰ ਸੁੱਖਪਾਲ ਭੁੱਲਰ ਦੇ ਹੱਕ ’ਚ ਨਿੱਤਰੇ – ਸਿੱਕਿਆਂ ਨਾਲ ਤੋਲਿਆ

ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)- ਖੇਮਕਰਨ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਸੁੱਖਪਾਲ ਸਿੰਘ ਭੁੱਲਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਹਰਪਾਲ ਸਿੰਘ ਪੁੱਤਰ ਮੁਖਤਾਰ ਸਿੰਘ, ਹਰਦੀਪ ਸਿੰਘ, ਜੈਮਲ ਸਿੰਘ ਅਤੇ ਸਰਬਜੀਤ ਸਿੰਘ ਦੀ ਪ੍ਰੇਰਣਾ ਸਦਕਾ ਪਿੰਡ ਪੂੰਨੀਆਂ ਦੇ 50 ਪਰਿਵਾਰਾਂ ਨੇ ਹਰਪਾਲ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ਹੱਥ ਫੜ੍ਹ ਲਿਆ।

PPN2501201710

ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਬੋਹੜ ਸਿੰਘ, ਗੁਰਦੇਵ ਸਿੰਘ, ਮਨਪ੍ਰੀਤ ਸਿੰਘ, ਕਰਮ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਮੈਂਬਰ ਪੰਚਾਇਤ, ਗੁਰਭੇਜ ਸਿੰਘ, ਰਣਜੀਤ ਸਿੰਘ ਬੰਟੀ, ਸੁਖਵੰਤ ਸਿੰਘ ਮਿਸਤਰੀ, ਪੂਰਨ ਸਿੰਘ, ਜਗਤਾਰ ਸਿੰਘ, ਕੈਪਟਨ ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ ਛਿੰਦਾ, ਬੰਤਾ ਸਿੰਘ, ਪ੍ਰਗਟ ਸਿੰਘ, ਮੇਜਰ ਸਿੰਘ, ਜੋਗਿੰਦਰ ਸਿੰਘ, ਗੁਰਨਾਮ ਸਿੰਘ, ਧਰਮ ਸਿੰਘ ਮਿਸਤਰੀ, ਬਲਵਿੰਦਰ ਸਿੰਘ ਬਿੱਲਾ, ਗੁਰਮੁੱਖ ਸਿੰਘ, ਸਰਦੂਲ ਸਿੰਘ, ਵੀਰ ਸਿੰਘ, ਜਗਤਾਰ ਸਿੰਘ ਬਾਬਾ, ਅਮਰਜੀਤ ਸਿੰਘ, ਸੁਲੱਖਣ ਸਿੰਘ, ਸਰਵਨ ਸਿੰਘ, ਸਵਰਨ ਸਿੰਘ, ਮਹਿੰਦਰ ਸਿੰਘ, ਲਵਲੀ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਰਸਾਲ ਸਿੰਘ, ਅਮਰੀਕ ਸਿੰਘ, ਜਲੰਦਰ ਸਿੰਘ, ਦਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਬਾਬਾ ਗੁਰਨਾਮ ਸਿੰਘ, ਰਛਾਲ ਸਿੰਘ, ਦਰਸ਼ਨ ਸਿੰਘ, ਹਰਦਿਆਲ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਅੰਗਰੇਜ਼ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਬਲਦੇਵ ਸਿੰਘ ਵਪਾਰੀ, ਡਾ: ਬਲਦੇਵ ਸਿੰਘ ਅਤੇ ਟਹਿਲ ਸਿੰਘ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਸੁੱਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਨ ਸਨਮਾਨ ਬਖਸ਼ਿਆ ਜਾਵੇਗਾ।
ਇਸ ਮੌਕੇ ਹਰਪਾਲ ਸਿੰਘ, ਹਰਦੀਪ ਸਿੰਘ, ਜੈਮਲ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਸੁੱਖਪਾਲ ਭੁੱਲਰ ਨੂੰ ਸਿੱਕਿਆਂ ਨਾਲ ਤੋਲਿਆ ਗਿਆ, ਜਿਨ੍ਹਾਂ ਦਾ ਧੰਨਵਾਦ ਕਰਦਿਆਂ ਸੁਖੱਪਾਲ ਭੁੱਲਰ ਨੇ ਕਿਹਾ ਕਿ ਇਸ ਸਮੇ ਸੂਬੇ ਸਮੇਤ ਖੇਮਕਰਨ ਹਲਕੇ ਅੰਦਰ ਕਾਂਗਰਸ ਪੱਖੀ ਹਵਾ ਚੱਲ ਰਹੀ ਹੈ, ਸਾਨੂੰ ਇਸ ਹਵਾ ਨੂੰ ਹੋਰ ਤੇਜ਼ ਕਰਕੇ ਪੰਜਾਬ ਅੰਦਰ ਕਾਂਗਰਸ ਦਾ ਲੋਕ ਹਿਤੈਸ਼ੀ ਰਾਜ ਸਥਾਪਿਤ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 10 ਸਾਲ ਰੱਜ ਕੇ ਗੁੰਡਾਰਾਜ ਚਲਾਇਆ ਹੈ ਅਤੇ ਲੋਕਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਤੰਗ ਆ ਚੁੱਕੇ ਹਨ ਅਤੇ ਅਕਾਲੀ-ਭਾਜਪਾ ਨੂੰ ਛੱਡ ਕੇੇ ਕਾਂਗਰਸ ਦਾ ਪੱਲਾ ਫੜ ਰਹੇ ਹਨ। ਭੁੱਲਰ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਨਣ ’ਤੇ ਅਕਾਲੀਆਂ ਤੋਂ ਗਿਣ ਗਿਣ ਕੇ ਬਦਲੇ ਲਏ ਜਾਣਗੇ ਅਤੇ ਹਲਕੇ ਨੂੰ ਨਸ਼ਿਆਂ ਦਾ ਗੜ੍ਹ ਬਣਾਉਣ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ’ਚ ਬੰਦ ਕੀਤਾ ਜਾਵੇਗਾ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply