Thursday, February 26, 2026

ਆਪ’ ਸਰਕਾਰ ਬਨਣ ’ਤੇ ਕਿਸਾਨੀ ’ਤੇ ਜਵਾਨੀ ਹੋਵੇਗੀ ਖੁਸ਼ਹਾਲ – ਹਰਦਿਆਲ ਘਰਿਆਲਾ

‘ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)- ਵਿਧਾਨ ਸਭਾ ਹਲਕੇ ਖੇਮਕਰਨ ਦੇ ਪਿੰਡ ਘਰਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਪਟਨ ਬਿਕਰਮਜੀਤ ਸਿੰਘ ਪਹੂਵਿੰਡੀਆ ਦੇ ਹੱਕ ਵਿਚ ਹਰਦਿਆਲ ਸਿੰਘ ਘਰਿਆਲਾ ਵੱਲੋਂ ਪਾਰਟੀ ਵਰਕਰਾਂ ਸਮੇਤ ਘਰ ਘਰ ਜਾ ਕੇ ਪ੍ਰਚਾਰ ਕੀਤਾ ਗਿਆ।

PPN2501201711

ਹਰਦਿਆਲ ਸਿੰਘ ਘਰਿਆਲਾ ਅਤੇ ਪਾਰਟੀ ਵਰਕਰਾਂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਜਾਣੁੂ ਕਰਵਾਉਂਦਿਆਂ ਹੋਇਆਂ ਦੱਸਿਆ ਕਿ ਪੰਜਾਬ ਅੰਦਰ ‘ਆਪ’ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਅਤੇ ਮਜ਼ਦੂਰਾਂ ਨੂੰ 25 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ, ਗਰੀਬਾਂ ਦੇ ਬੱਚਿਆਂ ਨੂੰ 12ਵੀਂ ਕਲਾਸ ਤੋਂ ਬਾਅਦ ਉਚੇਰੀ ਸਿੱਖਿਆ ਵਾਸਤੇ 10 ਲੱਖ ਦਾ ਕਰਜਾ ਦਿੱਤਾ ਜਾਵੇਗਾ, ਕਿਸਾਨਾਂ ਦਾ ਕਰਜਾ ਮੁਆਫ ਕਰਨ ਲਈ ਠੋਸ ਨੀਤੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਨਣ ’ਤੇ ਜਿੱਥੇ ਪੰਜਾਬ ਦੀ ਕਿਸਾਨੀ ’ਤੇ ਜਵਾਨੀ ਨੂੰ ਖੁਸ਼ਹਾਲ ਬਣਾਇਆ ਜਾਵੇਗਾ, ਉੱਥੇ ਹੀ ਭ੍ਰਿਸ਼ਟਾਚਾਰ ’ਤੇ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਅਤੇ ਗਰੀਬਾਂ ਨੂੰ ਸਹੂਲਤਾਂ ਮਿਲਣਗੀਆਂ। ਇਸ ਮੌਕੇ ਸੁਖਪਾਲ ਸਿੰਘ, ਗੁਰਬੀਰ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਪਾਲ ਸਿੰਘ, ਗੁਰਜੰਟ ਸਿੰਘ, ਗੁਰਲਾਲ ਸਿੰਘ ਅਤੇ ਹੋਰ ਵਰਕਰ ਹਾਜ਼ਿਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply