Tuesday, May 13, 2025
Breaking News

ਗੁਰਪੁਰਬ `ਤੇ ਵਿਦਿਆਰਥੀਆਂ ਦੀ ਦਸਤਾਰਬੰਦੀ ਦਾ ਸਮਾਗਮ ਅਯੌਜਿਤ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਜਗਹਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸਾਹਿਬ-ਏ-ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਸਿੱਖੀ ਦੀ ਸ਼ਾਨ ਦਸਤਾਰ ਬੱਚਿਆਂ ਦੇ ਸਿਰ ’ਤੇ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਲੋਂ ਸਜਾਈ ਗਈ।ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ।

PPN2501201716

ਸਮਾਗਮ ਦੇ ਅਰੰਭ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ।ਉਪਰੰਤ ਸਕੂਲ ਦੇ ਵਿਦਿਆਰਥੀਆਂ ਦੀ ਕੀਰਤਨ ਟੀਮ ਅਤੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।ਹਰ ਸਾਲ ਦੀ ਤਰ੍ਹਾਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੀ ਦਸਤਾਰਬੰਦੀ ਕੀਤੀ ਗਈ। ਕੇਸਰੀ ਪੱਗਾਂ ਵਿੱਚ ਸਜੇ ਹੋਏ ਵਿਦਿਆਰਥੀ ਬਹੁਤ ਸੁਹਣੇ ਲੱਗ ਰਹੇ ਸਨ।ਗਿਆਨੀ ਹਰਪਾਲ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਸਾਲ 2015-16 ਦੌਰਾਨ ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਅੱਠਵੀਂ ਤੋਂ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ।ਪ੍ਰਧਾਨ ਚੱਢਾ ਨੇ ਚਰਨਜੀਤ ਸਿੰਘ ਜੀ ਚੱਢਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਰਸਾਏ ਮਾਰਗ’ਤੇ ਚੱਲਣ ਅਤੇ ਕੌਮ ਦੀ ਚਝਦੀ ਕਲਾ  ਲਈ ਸਦਾ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਥਾਨਕ ਪ੍ਰਧਾਨ  ਨਿਰਮਲ ਸਿੰਘ, ਨਰਿੰਦਰ ਸਿੰਘ ਆਨਰੇਰੀ ਸੈਕਟਰੀ, ਹਰਮਿੰਦਰ ਸਿੰਘ, ਮਨਜੀਤ ਸਿੰਘ ਮੰਜਲ, ਰਣਬੀਰ ਸਿੰਘ ਚੋਪੜਾ,  ਰਮਣੀਕ ਸਿੰਘ, ਭਰਪੂਰ ਸਿੰਘ, ਨਿਰੰਜਨ ਸਿੰਘ, ਗੁਰਿੰਦਰ ਸਿੰਘ ਚਾਵਲਾ, ਸਰਜੋਤ ਸਿੰਘ ਸਾਹਨੀ, ਅਜੀਤ ਸਿੰਘ ਬਸਰਾ, ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ  ਸੰਤੋਖ ਸਿੰਘ ਸੇਠੀ, ਕੁਲਜੀਤ ਸਿੰਘ  ਸਾਹਨੀ ਅਤੇ ਜਸਵਿੰਦਰ ਸਿੰਘ ਐਡਵੋਕੇਟ, ਦੀਵਾਨ ਦੇ ਵੱਖ-ਵੱਖ ਸਕੂਲਾਂ ਦੇ ਮੈਂਬਰ ਇੰਚਾਰਜ ਅਤੇ ਪ੍ਰਿੰਸੀਪਲ ਹਾਜ਼ਰ ਸਨ।ਸਮਾਗਮ ਦੇ ਅੰਤ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …

Leave a Reply