Sunday, October 11, 2026

ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਜਿਲ੍ਹਾ ਸਿਹਤ ਸੁਸਾਇਟੀ ਬਠਿੰਡਾ ਦੀ ਮੀਟਿੰਗ ਸਿਵਲ ਸਰਜਨ ਡਾ: ਰੁਘਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਹੋਈ ।PPN2501201720

ਇਸ ਮੀਟਿੰਗ ਦੀ ਪ੍ਰਧਾਨਗੀ ਰੂੂਪ ਸਿੰਘ ਸਹਾਇਕ ਕਮਿਸ਼ਨਰ(ਸ਼ਿਕਾਇਤਾਂ) ਨੇ ਕੀਤੀ।ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ, ਸਿਹਤ ਵਿਭਾਗ ਦੇ ਜਿਲ੍ਹਾ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਐਨ.ਜੀ.ਓ, ਆਈ.ਐਮ.ਏ, ਆਈ.ਪੀ.ਏ ਦੇ ਪ੍ਰਧਾਨ ਅਤੇ ਪੈਰਾਮੈਡੀਕਲ ਕਰਮਚਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ ।ਸਿਵਲ ਸਰਜਨ ਬਠਿੰਡਾ ਵੱਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਮੀਟਿੰਗ ਦੀ ਸ਼ੁਰੂਆਤ ਰਾਸ਼ਟਰੀ ਪਲਸ ਪੋਲੀਓ ਪ੍ਰੋਗਰਾਮ ਤੋਂ ਕੀਤੀ। ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਪ੍ਰੋਗਰਾਮ ਦੀ ਸ਼ੁਰੂਆਤ 29 ਜਨਵਰੀ 2017 ਤੋਂ ਕੀਤੀ ਜਾ ਰਹੀ ਹੈ ।ਇਸ ਮੁਹਿੰਮ ਦੌਰਾਨ 29/01/17 ਨੂੰ ਬੂਥ ਉਪਰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 30 ਅਤੇ 31 ਜਨਵਰੀ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਜਿਲ੍ਹਾ ਬਠਿੰਡਾ ਅੰਦਰ 0 ਤੋਂ 5 ਸਾਲ ਦੀ ਉਮਰ ਦੇ 153392 ਬੱਚਿਆਂ ਨੂੰ  ਪੋਲੀਓ ਬੁੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਕੁੱਲ 694 ਬੂਥਾਂ, 32 ਟਰਾਂਜ਼ਿਟ ਟੀਮਾਂ, 27 ਮੋਬਾਇਲ ਟੀਮਾਂ ਅਤੇ 1240 ਹਾਊਸ ਟੂ ਹਾਊਸ ਟੀਮਾਂ ਦਾ ਗਠਨ ਕੀਤਾ ਗਿਆ ਹੈ।ਮੁਹਿੰਮ ਦੀ ਸਫਲਤਾ ਲਈ ਮੀਟਿੰਗ ਵਿੱਚ ਸ਼ਾਮਲ ਸਮੂਹ ਵਿਭਾਗਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਗਈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਐਨ.ਸੀ.ਸੀ ਆਰਮੀ ਵਿੰਗ ਲਈ ਭਰਤੀ ਪ੍ਰਕਿਰਿਆ ਹੋਈ 

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੈਸ਼ਨ 2026-2027 ਲਈ ਨੈਸ਼ਨਲ …

Leave a Reply