Sunday, March 22, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਦਾ ਆਯੋਜਨ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ‘‘ਆਪੁ ਜਪਹੁ ਅਵਰਾ ਨਾਮੁ ਜਪਾਵਹੁ’’ ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਪ੍ਰੰਤੂ ਸੰਗਤ ਅਤੇ ਨਾਨਕ ਨਾਮ ਲੇਵਾ ਵਲੋਂ ਵਿਸੇਸ਼ ਤੌਰ ’ਤੇ ਕਿਸ ਵੀ ਦਿਨ ਸਮਾਗਮ ਕੀਤਾ ਜਾਂਦਾ ਹੈ[

PPN2501201725

ਇਸ ਲੜੀ ਤਹਿਤ ਬੀਬੀ ਸ਼ਰਨ ਕੌਰ ਨੇੜੇ ਸ਼ਹੀਦ ਜਰਨੈਲ ਸਿੰਘ ਦੇ ਚੌਂਕ, ਮਹੁੱਲਾ ਗੁਰੂ ਨਾਨਕਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤਾ ਗਿਆਸ ਇਸ ਮੌਕੇ ਚਰਨਜੀਤ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਰਾਕੇਸ਼ ਸਿੰਘ, ਤੇਜਾ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਅਵਤਾਰ ਸਿੰਘ, ਗੁਰਦਰਸ਼ਨ ਸਿੰਘ,ਦਿਲਬਾਗ ਸਿੰਘ, ਦਿਲਜੀਤ ਸਿੰਘ ਆਦਿ ਮੈਂਬਰਾਂ ਨੇ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ  ਵਲੋਂ  ਸਨਮਾਨਤ ਕੀਤਾ ਗਿਆ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply