ਨਵੀਂ ਦਿੱਲੀ, 14 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਬੱਸ ਸੇਵਾ ਦੇ ਤਹਿਤ ਸ਼ਾਹਪੁਰਾ ਦੀ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੇ ਅਤ੍ਰਿੰਗ ਬੋਰਡ ਦੇ ਮੈਂਬਰ ਚਮਨ ਸਿੰਘ ਸਾਹਿਬਪੁਰਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਿਥਵੀ ਪਾਰਕ ਤੋਂ ਅਰਦਾਸ ਉਪਰੰਤ ਦੋ ਬੱਸਾਂ ਰਾਹੀਂ ਗਏ ਸ਼ਰਧਾਲੂਆਂ ਨੇ ਗੁਰਦੁਆਰਾ ਮੋਤੀਬਾਗ ਸਾਹਿਬ, ਸ਼ਹੀਦੀ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੋਲੀ, ਗੁਰਦੁਆਰਾ ਬਾਲਾ ਸਾਹਿਬ, ਗੁਰਦੁਆਰਾ ਮਾਤਾ ਸੁੰਦਰੀ ਜੀ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਮਜਨੂ ਟੀਲਾ ਸਾਹਿਬ, ਗੁਰਦੁਆਰਾ ਨਾਨਕ ਪਿਆਉ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਦਰਸ਼ਨ ਕਰਕੇ ਸਤਿਗੁਰੂ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮੂਹ ਸੰਗਤਾਂ ਵੱਲੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਇਸ ਸੇਵਾ ਨੂੰ ਸ਼ੁਰੂ ਕਰਨ ਵਾਸਤੇ ਧੰਨਵਾਦ ਕੀਤਾ ਗਿਆ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …