Wednesday, October 14, 2026

ਮੁਲਾਜਮ ਪੱਖੀ ਹੈ ਪੁਰਾਣੀ ਪੈਨਸ਼ਨ ਬਹਾਲੀ ਨੂੰ ਮੈਨੀਫੈਸਟੋ ’ਚ ਸ਼ਾਮਲ ਕਰਨਾ – ਜਿਆਣੀ

Surjit Kumar Jianiਫਾਜ਼ਿਲਕਾ, 25 ਜਨਵਰੀ (ਵਿਨੀਤ ਅਰੋੜਾ):  ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈਕੇ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀ ਸਵਾ ਲੱਖ ਕਰਮਚਾਰੀਆਂ ਦੀ ਅਗਵਾਈ ਵਾਲੀ ਸੀਪੀਐਫ ਕਰਮਚਾਰੀਆਂਯੂਨੀਅਨ ਪੰਜਾਬ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਬਹਾਲੀ ਦੇ ਬਾਰੇ ਅਕਾਲੀ ਦਲ ਵੱਲੋਂ ਆਪਣੇ ਮੈਨੀਫੈਸਟੋ ਵਿਚ ਸ਼ਾਮਲ ਕਰਨਾ ਇਕ ਵਧੀਆ ਸੰਕੇਤ ਹੈ ਅਤੇ ਇਹ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਮੁਲਾਜਮ ਪੱਖੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਤੇ ਹਲਕਾ ਫਾਜ਼ਿਲਕਾ ਤੋਂ ਚੋਣ ਲੜ੍ਹ ਰਹੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੇ ਕੀਤਾ।ਸੁਰਜੀਤ ਜਿਆਣੀ ਨੇ ਕਿਹਾ ਅਕਾਲੀ ਭਾਜਪਾ ਸਰਕਾਰ ਦਾ ਇਕ ਮੁੱਖ ਮੁੱਦਾ ਪੰਜਾਬ ਦਾ ਵਿਕਾਸ ਹੈ ਤੇ ਵਿਕਾਸ ਦੇ ਮੁੱਦੇ ਤੇ ਹੀ ਗਠਜੋੜ ਵੱਲੋਂ ਪਰਕਾਸ਼ ਸਿੰਘ ਬਾਦਲ ਅਤੇ ਵਿਜੇ ਸਾਂਪਲਾ ਦੀ ਅਗਵਾਈ ਵਿਚ ਚੋਣ ਲੜੀ ਜਾ ਰਹੀ ਹੈ। ਵਿਕਾਸ ਦੇ ਨਾਲ ਨਾਲ ਗਰੀਬ, ਜਰੂਰਤਮੰਦ ਲੋਕਾਂ ਅਤੇ ਪੰਜਾਬ ਦੇ ਮੁਲਾਜਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਲਿਆ ਰਿਹਾ ਹੈ। ਇੰਨ੍ਹਾਂ ਮੰਗਾਂ ਵਿਚ ਸਰਕਾਰ ਵੱਲੋਂ ਬੀਤੇ ਦਿਨੀਂ ਮੁਲਾਜਮਾਂ ਦੀ ਰਿਕਾਰਡਤੋੜ ਨਿਰੋਲ ਮੈਰਿਟ ਦੇ ਅਧਾਰ ਤੇ ਭਰਤੀ ਕੀਤੀ ਗਈ। ਉਨ੍ਹਾਂ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਦੀ ਨਵੀਂ ਪੈਨਸ਼ਨ ਸਕੀਮ ਨੂੰ ਬੰਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਨੂੰੂ ਲਾਗੂ ਕਰਨ ਦੀ ਮੁੱਖ ਮੰਗ ਨੂੰ ਸਰਕਾਰ ਆਉਣ ਤੇ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਮੈਨੀਫੈਸਟੋ ਵਿਚ ਸਰਕਾਰੀ/ਅਰਧ ਸਰਕਾਰ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਅਤੇ ਨਵੀਂ ਪੈਨਸ਼ਨ ਲੈਣ ਲਈ ਆਪਸ਼ਨ ਦਿਤੀ ਜਾਵੇਗੀ। ਇਥੇ ਇਹ ਖਾਸ ਜਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ਲਈ ਸੀਪੀਐਫ ਕਰਮਚਾਰੀਆਂ ਯੂਨੀਅਨ ਪੰਜਾਬ ਵੱਲੋਂ ਉਪ ਮੁੱਖ ਮੰਤਰੀ ਦੇ ਹਲਕੇ ਜਲਾਲਾਬਾਦ ਵਿਚ 25 ਦਿਨ ਲਗਾਤਾਰ ਪੱਕਾ ਮੋਰਚਾ ਲਗਾਇਆ ਸੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply