ਫਾਜ਼ਿਲਕਾ, 25 ਜਨਵਰੀ (ਵਿਨੀਤ ਅਰੋੜਾ): ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਮਨਾਏ ਗਏ ਰਾਸ਼ਟਰੀ ਵੋਟਰ ਦਿਵਸ ਮੌਕੇ ਫਾਜ਼ਿਲਕਾ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਈਸ਼ਾ ਕਾਲੀਆ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਅਤੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਵੋਟਰ ਦਿਵਸ ਮੌਕੇ ਵੋਟਰ ਪ੍ਰਣ ਲਿਆ ਗਿਆ। ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੁਕੇਸ਼ ਗੌਤਮ ਨੇ ਦੋਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕ੍ਰਮਚਾਰੀਆਂ ਨੂੰ ਨਿਰਪੱਖ ਵੋਟਾਂ ਪੁਆਉਣ ਦਾ ਪ੍ਰਣ ਦਿਵਾਇਆ। ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਗੌਤਮ ਨੇ ਦੱਸਿਆ ਕਿ ਸਮੂਹ ਕ੍ਰਮਚਾਰੀਆਂ ਨੇ ਪ੍ਰਣ ਲਿਆ ਗਿਆ ਲੋਕਤੰਤਰ ਵਿਚ ਪ੍ਰਮੁੱਖਤਾ ਨਾਲ ਮਿਲੇ ਵੋਟ ਪਾਉਣ ਦੇ ਅਧਿਕਾਰ ਨੂੰ ਹਰ ਨਾਗਰਿਕ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨ੍ਹਾਂ ਕਿਸੇ ਲਾਲਚ, ਡਰ ਭੈਅ, ਦਬਾਅ ਆਦਿ ਤੋਂ ਵੋਟ ਦਾ ਇਸਤੇਮਾਲ ਕਰਾਂਗੇ ਅਤੇ ਲੋਕਤੰਤਰ ਦੀ ਰੱਖਿਆ ਯਕੀਨੀ ਬਣਾਵਾਂਗੇ। ਇਸ ਮੌਕੇ ਦੋਨਾਂ ਵਿਭਾਗਾਂ ਦੇ ਸਮੂਹ ਕ੍ਰਮਚਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media