ਪੱਟੀ, 25 ਜਨਵਰੀ (ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 335 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ 26 ਜਨਵਰੀ 2017 ਨੂੰ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਮੇਨ ਪੱਟੀ ਵਿਖੇ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ ਜੋਗਾ ਸਿੰਘ ਨੇ ਦੱਸਿਆਂ ਕਿ ਬਾਬਾ ਜੀ ਦਾ ਜਨਮ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਸਵੇਰੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਪਾਠ ਆਰੰਭ ਕੀਤੇ ਜਾਣਗੇ।ਉਪਰੰਤ ਕਥਾ ਕੀਰਤਨ ਵਿਚਾਰਾਂ ਹੋਣਗੀਆਂ।ਸਮਾਪਤੀ `ਤੇ ਸੰਗਤਾਂ ਲਈ ਚਾਹ ਬਰੈਡ ਦਾ ਲ਼ੰਗਰ ਅਤੁਟ ਵਰਤਾਇਆ ਜਾਵੇਗਾ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆਂ ਮੈਂਬਰ ਸ਼੍ਰੋਮਣੀ ਕਮੇਟੀ ਲਖਬੀਰ ਸਿੰਘ, ਗਿਆਨ ਸਿੰਘ ਮਠਾੜੂ, ਨਿਰਮਲ ਸਿੰਘ ਖਜਾਨਚੀ, ਕੁਲਵਿੰਦਰ ਸਿੰਘ ਕਾਕਾ ਸਟੋਰ ਕੀਪਰ, ਡਾ. ਗੁਰਚਨਜੀਤ ਕੌਰ, ਗੁਰਮੀਤ ਸਿੰਘ, ਜਗਦੀਪ ਸਿੰਘ ਪ੍ਰਿੰਸ਼, ਗੁਰਪਿੰਦਰ ਸਿੰਘ, ਮੇਹਰ ਸਿੰਘ, ਤਰੁਣ ਕਪੂਰ, ਅਮ੍ਰਿਤਪਾਲ ਸਿੰਘ, ਜਗਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਆਦਿ ਹਾਜਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media