Friday, May 8, 2026

ਔਜਲਾ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ’ਤੇ ਨਗਰ ਕੀਰਤਨ `ਚ ਹਜਾਰੀ ਲਵਾਈ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਮਹਾਂਬਲੀ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

PPN2601201706

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ੍ਹ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਇਸ ਸੰਬੰਧ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਭਾਗ ਲਿਆ ਅਤੇ ਬਾਬਾ ਦੀਪ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਸਰ ਔਜਲਾ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਨੇ ਧਰਮ ਦੀ ਖਾਤਰ ਜੰਗ ਲੜੀ ਤੇ ਅਧਰਮੀਆਂ ਦਾ ਨਾਸ਼ ਕੀਤਾ।ਪਰ  ਅੱਜ ਪੰਜਾਬ ਵਿਚ ਇਕ ਵਾਰ ਫਿਰ ਤੋਂ ਅਧਰਮ ਫੈਲ ਰਿਹਾ ਹੈ।ਪੰਜਾਬ ਵਿਚ ਕੋਈ ਵੀ ਧਰਮੀ ਵਿਅਕਤੀ ਸੁਰੱਖਿਅਤ ਨਹੀ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰ ਧਰਮੀ ਵਿਅਕਤੀ ਦਾ ਦਿਲ ਦੁਖਾਇਆ ਹੈ। ਸੰਤ ਢਡਰੀਆਂ ਵਾਲੇ ਦੇ ਸਾਥੀਆਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ, ਨਾਮਧਾਰੀ ਮਾਤਾ ਚੰਦ ਕੌਰ ਦਾ ਦਿਨ ਦਿਹਾੜੇ ਕਤਲ ਹੁੰਦਾ ਹੈ।ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੇ ਕਾਰੇ ਕਰਨ ਵਾਲੇ ਸਰਕਾਰ ਦੀ ਪਕੜ ਤੋਂ ਦੂਰ ਹਨ।ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਹਾਲਤ ਬੇਹੱਦ ਖਰਾਬ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਅਰਦਾਸ ਕਰੀਏ ਕਿ ਪੰਜਾਬ ਦਾ ਭਲਾ ਹੋਵੇ।ਪੰਜਾਬ ਤਰੱਕੀ ਕਰੇ ਤੇ ਪੰਜਾਬੀ ਨੌਜਵਾਨ ਜੋ ਨਸ਼ਿਆਂ ਦੇ ਵਹਿਣ ਵਿਚ ਵਹਿ ਗਏ ਹਨ ਦੀ ਮੁੜ ਘਰ ਵਾਪਸੀ ਹੋਵੇ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply