
ਧੂਰੀ, 27 ਜਨਵਰੀ (ਪ੍ਰਵੀਨ ਗਰਗ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਅੱਜ ਨਵੀਂ ਅਨਾਜ਼ ਮੰਡੀ ਵਿਖੇ ਹਲਕਾ ਧੂਰੀ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਰੈਲੀ ਨੂੰ ਸਬੋਧਨ ਕਰਨਗੇ।ਇਹ ਜਾਣਕਾਰੀ ਦਿੰਦਿਆਂ ਗੋਲਡੀ ਖੰਗੂੜਾ ਨੇ ਦੱਸਿਆ ਕਿ ਇਸ ਰੈਲੀ ਵਿੱਚ ਸ਼੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੀ ਵੱਡੀ ਲੀਡਰਸ਼ਿਪ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਵੇਗੀ ਜਿਸ ਨਾਲ ਉਹਨਾਂ ਨੂੰ ਹਲਕੇ ਵਿੱਚੋਂ ਭਾਰੀ ਬਲ ਮਿਲੇਗਾ।ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਇਸ ਰੈਲੀ ਦੌਰਾਨ ਉਹਨਾਂ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਖਾਸ ਸੁਰੱਖਿਆ ਪ੍ਰਬੰਧਾਂ ਦਾ ਇੰਤਜ਼ਾਮ ਕੀਤਾ ਗਿਆ ਹੈ ਅਤੇ ਉੱਚ ਅਧਿਕਾਰੀਆਂ ਵੱਲੋਂ ਸਮੇਂ-2 ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗਿਆ ਹੈ ।
Punjab Post Daily Online Newspaper & Print Media