Sunday, May 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸਲਾਨਾ ਖੇਡ ਮੁਕਾਬਲੇ ਕਰਵਾਏ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਸਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ।ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ।

PPN2701201708

ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਉਪਰੰਤ ਛੋਟੇ-ਛੋਟੇ ਖਿਡਾਰੀਆਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕੀਤੀ ਗਈ।ਖੇਡ ਮੁਕਾਬਲਿਆਂ ਦਾ ਉਦਘਾਟਨ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਡਾਇਰੈਕਟਰ ਐਜੂਕੇਸ਼ਨ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਕੀਤਾ।ਇਹ ਮੁਕਾਬਲੇ ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਵਿੱਚ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰੀ-ਨਰਸਰੀ ਦੇ ਬੱਚਿਆਂ ਵੱਲੋਂ ਫਲੈਟ ਰੇਸ ਤੇ ਬਾਸਕਟ ਬਾਲ ਰੇਸ, ਨਰਸਰੀ ਦੇ ਬੱਚਿਆਂ ਵੱਲੋਂ ਰਿੰਗ ਰੇਸ ਤੇ ਕੈਚ ਦਾ ਕਲਰ, ਕੇ.ਜੀ ਦੇ ਬੱਚਿਆਂ ਵੱਲੋਂ ਫਰੂਟ ਰੇਸ ਤੇ ਹਰਡਲ ਰੇਸ ਅਤੇ ਫਸਟ ਦੇ ਬੱਚਿਆਂ ਵੱਲੋਂ ਲੈਮਨ-ਸਪੂਨ ਰੇਸ ਅਤੇ ਸ਼ੂ-ਰੇਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਛੋਟੇ-ਛੋਟੇ ਬੱਚਿਆਂ ਨੇ ਸਕੇਟਿੰਗ ਵਿੱਚ ਵੀ ਆਪਣਾ ਵਧੀਆ ਪ੍ਰਦਰਸ਼ਨ ਦਿਤਾ।ਅੰਤ ਵਿੱਚ ਅਧਿਆਪਕਾਂ ਨੇ ਰੱਸਾ-ਕਸ਼ੀ ਦਾ ਮੁਕਾਬਲਾ ਕਰਕੇ ਬੱਚਿਆਂ ਦਾ ਮਨੋਰੰਜਨ ਕੀਤਾ । ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਢੋਲ ਦੀ ਥਾਪ ਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।ਪ੍ਰੋਗਰਾਮ ਦੇ ਅੰਤ ਵਿੱਚ ਜੇਤੂ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ ।

Check Also

ਖਾਲਸਾ ਕਾਲਜ ਇੰਜੀ. ਵਲੋਂ ‘ਹੁਨਰ ਅਤੇ ਸਿੱਖਿਆ ਵਿਸ਼ੇ `ਤੇ 6 ਦਿਨਾਂ  ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply