Saturday, May 23, 2026

ਅਕਾਲੀ ਦਲ ਦੇ ਪੱਛਮੀ ਹਲਕਾ ਪ੍ਰਧਾਨ ਸਾਥੀਆਂ ਸਣੇ ‘ਆਪ’ ’ਚ ਸ਼ਾਮਲ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਸਮਰਥਨ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਦੇ ਅਮ੍ਰਿਤਸਰ ਪੱਛਮੀ ਦੇ ਪ੍ਰਧਾਨ ਸਤਿੰਦਰ ਜੈਨ ਅਕਾਲੀ ਦਲ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

PPN2701201710

ਇਸ ਮੌਕੇ ’ਤੇ ਸ੍ਰੀ ਸਿਸੋਦੀਆ ਨੇ ਸਤਿੰਦਰ ਜੈਨ ਅਤੇ ਸਾਥੀਆਂ ਨੂੰ ਸਿਰੋਪਾ ਪਾ ਕੇ ਸਨਮਾਨਤ ਕੀਤਾ।ਸਿਸੋਦੀਆ ਨੇ ਕਿਹਾ ਕਿ ਪਾਰਟੀ ਵਿਚ ਆਉਣ ਵਾਲੇ ਹਰ ਵਰਕਰ ਨੂੰ ਪੂਰਾ ਮਾਨ ਸਨਮਾਨ ਅਤੇ ਬਣਦੀ ਜਗ੍ਹਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ ਅਤੇ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਦਾ ਗਠਨ ਕਰੇਗੀ।ਸਤਿੰਦਰ ਜੈਨ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀਆਂ ਦੀਆਂ ਲੋਕਹਿਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਜਿੱਤ ਲਈ ਕੰਮ ਕਰਣਗੇ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply