Saturday, March 21, 2026

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਲਹਿਰਾਇਆ ਕੌਮੀ ਝੰਡਾ

ਤਰਨ ਤਾਰਨ, 27 ਜਨਵਰੀ (ਪੰਜਾਬ ਪੋਸਟ ਬਿਊਰੋ)- 68ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਅਤੇ ਇਨਡੋਰ ਸਟੇਡੀਅਮ ਵਿਖੇ ਹਇਆ ਜਿਸ ਦੌਰਾਨ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।

PPN2701201716

ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ ਖਰਬੰਦਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਉਨ੍ਹਾਂ ਦੇ ਨਾਲ ਸਨ। ਪਰੇਡ ਕਮਾਂਡਰ ਡੀ. ਐਸ.ਪੀ ਅਮਨਦੀਪ ਕੌਰ (ਉਲੰਪੀਅਨ) ਦੀ ਅਗਵਾਈ ਵਿਚ ਪੰਜਾਬ ਪੁਲਿਸ, ਬੀ.ਐਸ.ਐਫ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਕਾਊਟਸ ਤੇ ਗਰਲਜ਼ ਗਾਈਡਾਂ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਅਤੇ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਮਾਰਸ਼ਲ ਆਰਟ ਕਰਾਟੇ ਦੀ ਸ਼ਾਨਦਾਰ ਪੇਸ਼ਕਾਰੀ ਹੋਈ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ।
PPN2701201717
ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਦਕਰ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ।ਮੁੱਖ ਮਹਿਮਾਨ ਵਲੋਂ ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਵਾਲੀਆਂ ਸਖ਼ਸੀਅਤਾ, ਖਿਡਾਰੀਆਂ, ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਤੇ ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਜਨਰਲ ਅਬਜ਼ਰਵਰ ਬ੍ਰਾਜੇਸ਼ ਨਰਾਇਣ ਤੇ ਅਨੁਰਾਗ ਤਿਵਾੜੀ, ਚੋਣ ਖ਼ਰਚਾ ਅਬਜ਼ਰਵਰ ਸੁਨੀਲ ਅਗਰਵਾਲਾ ਤੇ ਅਵੀਜੀਤ ਮਿਸ਼ਰਾ, ਪੁਲਿਸ ਅਬਜ਼ਰਵਰ ਅਨਿਲ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਟੀ.ਪੀ.ਐਸ ਫੂਲਕਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੋ. ਰਾਕੇਸ਼ ਕੁਮਾਰ, ਐਡੀ. ਐਮ ਤਰਨ ਤਾਰਨ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ (ਜ) ਰਮਨ ਕੁਮਾਰ ਕੋਛੜ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਜਨੀਸ਼ ਅਰੋੜਾ, ਐਪੀ ਟ੍ਰੈਫਿਕ ਗੁਰਨਾਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਭਜਨ ਸਿੰਘ ਲਸਾਨੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਗੁਰਚਰਨ ਸਿੰਘ ਮੁਲਤਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਕਰਮਚਾਰੀ ਅਤੇ ਤਰਨ ਤਾਰਨ ਵਾਸੀ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply