Monday, July 8, 2024

ਕਾਂਗਰਸੀ ਆਗੂ ਸੱਤਪਾਲ ਵਰਮਾ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਹੱਥ ਛੱਡ ਅਕਾਲੀ ਦਲ ’ਚ ਹੋਏ ਸ਼ਾਮਿਲ

PPN2801201706ਧੂਰੀ, 28 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਨੂੰ ਉਸ ਸਮੇਂ ਭਾਰੀ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਵਿੰਦਰ ਸਿੰਘ ਬਿੰਨਰ ਅਤੇ ਹਰਨੇਕ ਸਿੰਘ ਦੀਵਾਨਾ ਪ੍ਰਧਾਨ ਐਸ.ਸੀ ਵਿੰਗ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂ ਸੱਤਪਾਲ ਵਰਮਾ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਹੱਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰੀ ਸਿੰਘ ਦੇ ਹੱਕ ’ਚ ਡਟਣ ਦਾ ਐਲਾਨ ਕਰ ਦਿੱਤਾ। ਸੱਤਪਾਲ ਵਰਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਸੂਬੇ ਅੰਦਰ ਕਰਾਏ ਗਏ ਰਿਕਾਰਡ ਤੋੜ ਵਿਕਾਸ ਅਤੇ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਦੀ ਸਮਾਜਸੇਵੀ ਸੋਚ ਅਤੇ ਨਿੱਘੇ ਸੁਭਾਅ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਅਕਾਲੀ ਦਲ ’ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਮਨਵਿੰਦਰ ਸਿੰਘ ਬਿੰਨਰ ਨੇ ਕਿਹਾ ਕਿ ਹਰੀ ਸਿੰਘ ਵੱਲੋਂ ਅੱਜ ਤੱਕ ਆਪਣੇ ਕਿਸੇ ਵੀ ਚੋਣ ਜਲਸੇ ਜਾਂ ਨੁੱਕੜ ਮੀਟਿੰਗ ਵਿੱਚ ਕਿਸੇ ਵੀ ਵਿਰੋਧੀ ਉਮੀਦਵਾਰ ਦੇ ਖਿਲਾਫ ਕੋਈ ਸ਼ਬਦ ਨਹੀਂ ਬੋਲਿਆ ਗਿਆ ਜੋ ਕਿ ਇਨ੍ਹਾਂ ਦੀ ਨੇਕ ਸ਼ਖਸ਼ੀਅਤ ਦੀ ਹਾਮੀ ਭਰਦਾ ਹੈ।ਹਰੀ ਸਿੰਘ ਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ। ਇਸ ਮੌਕੇ ਅੰਮ੍ਰਿਤਪਾਲ ਕੌਰ ਬਿੰਨਰ ਕੌਂਸਲਰ, ਹਰਦੀਪ ਸਿੰਘ ਵੈਦ, ਗੁਰਵਿੰਦਰ ਸਿੰਘ ਗਿੱਲ ਸਰਕਲ ਪ੍ਰ੍ਰਧਾਨ ਦਿਹਾਤੀ, ਹੰਸ ਰਾਜ ਗਰਗ ਸ਼ਹਿਰੀ ਪ੍ਰਧਾਨ, ਕਮਲਜੀਤ ਗਰਗ ਪ੍ਰਧਾਨ ਭਾਜਪਾ, ਹੰਸ ਰਾਜ ਬਜਾਜ, ਸੁਖਵਿੰਦਰ ਸਿੰਘ ਈਸੀ ਚੇਅਰਮੈਨ ਪੀ.ਏ.ਡੀ.ਬੀ, ਗੁਰਦੀਪ ਸਿੰਘ ਗਿੱਪੀ ਬੁਗਰਾ, ਨਿਰਮਲਜੀਤ ਸਿੰਘ ਬਿੱਲੁ ਬੰਗਾਵਾਲੀ, ਮਨਪ੍ਰੀਤ ਸਿੰਘ ਕਾਲਾ ਕਾਂਝਲਾ, ਅਰਸ਼ ਸਿੱਧੂ ਕੱਕੜਵਾਲ ਤੇ ਗੁਰਕੰਵਲ ਸਿੰਘ ਕੋਹਲੀ ਵੀ ਹਾਜ਼ਰ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply