Friday, August 28, 2026

ਜਲਾਲਪੁਰਾ ’ਚ ਵੀ ਕਾਂਗਰਸ ਨੂੰ ਝਟਕਾ 30 ਪਰਿਵਾਰ ਅਕਾਲੀ ਦਲ ’ਚ ਸ਼ਾਮਿਲ

ਮਜੀਠਾ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਜਲਾਲਪੁਰਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਵਿਕਾਸ ਲਈ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ ਹੈ।

PPN2801201720

ਉਹਨਾਂ ਕਿਹਾ ਕਿ ਉਹਨਾਂ ਦੇ ਵਿਰੋਧੀ ਵਿਕਾਸ ਦੇ ਮੁੱਦੇ ਪ੍ਰਤੀ ਚੁੱਪ ਹਨ ਕਿਉਂਕਿ ਉਹਨਾਂ ਵੀ ਦੇਖ ਲਿਆ ਹੈ ਕਿ ਜੋ ਵਿਕਾਸ ਪਿਛਲੇ 10 ਸਾਲਾਂ ਦੌਰਾ ਕੀਤਾ ਗਿਆ ਉਹ 50 ਸਾਲਾਂ ’ਚ ਕਾਂਗਰਸ ਦੇ ਕਾਰਜਕਾਲ ਦੌਰਾਨ ਵੀ ਨਹੀਂ ਹੋਇਆ।ਉਹਨਾਂ ਕਿਹਾ ਕਿ ਲੋਕ ਵਿਰੋਧੀਆਂ ਦੇ ਝੂਠੇ ਅਤੇ ਗੁਮਰਾਹਕੁਨ ਪ੍ਰਚਾਰ ਦੇ ਝਾਂਸੇ ਵਿੱਚ ਨਹੀਂ ਆਉਗੇ ਅਤੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨਗੇ।ਮਜੀਠੀਆ ਵਲੋਂ ਕਰਾਏ ਗਏ ਵਿਕਾਸ ਤੋਂ ਪ੍ਰਭਾਵਿਤ ਹੁਦਿਆਂ ਰਵਿੰਦਰ ਸਿੰਘ, ਸੰਤੋਖ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ ਸਮੇਤ 30 ਪਰਿਵਾਰਾਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਨਾਲ ਕੀਤਾ।ਇਸ ਮੌਕੇ ਸਰਬਜੀਤ ਸਿੰਘ ਸਪਾਰੀਵਿੰਡ, ਬਾਬਾ ਰਾਮ ਸਿੰਘ ਅਬਦਾਲ, ਮੰਗਲ ਸਿੰਘ ਬਾਬੋਵਾਲ, ਸਰਪੰਚ ਇੰਦਰਜੀਤ ਸਿੰਘ, ਸੋਹਨ ਸਿੰਘ ਮੈਬਰ, ਬਲਵਿੰਦਰ ਸਿੰਘ ਸ਼ਾਹ ਮੈਬਰ, ਬਿਕਰ ਸਿੰਘ, ਗੁਲਜਾਰ ਸਿੰਘ ਸਾਬਕਾ ਸਰਪੰਚ, ਮਾਸਟਰ ਅਮਰਜੀਤ ਸਿੰਘ, ਅਮਰੀਕ ਸਿੰਘ, ਅਮਰਬੀਰ ਸਿੰਘ, ਕਵਲਜੀਤ ਸਿੰਘ, ਇੰਦਰਜੀਤ ਸਿੰਘ, ਰਣਧੀਰ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply