Friday, August 28, 2026

ਅੰਮ੍ਰਿਤਸਰ `ਚ ਅਕਾਲੀ ਦਲ ਨੂੰ ਵੱਡਾ ਝਟਕਾ -ਨਵਦੀਪ ਗੋਲਡੀ ਕਾਂਗਰਸ `ਚ ਸ਼ਾਮਲ

ਬਠਿੰਡਾ, 29 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  – ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਤੋਂ ਸੀਨੀਅਰ ਅਕਾਲੀ ਆਗੂ ਤੇ ਯੂਥ ਅਕਾਲੀ ਦਲ ਦੇ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ।

Captain Goldy

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਹਾਜਰੀ ਵਿੱਚ ਸ਼ਾਮਲ ਹੋੋਏ ਨਵਦੀਪ ਸਿੰਘ ਗੋਲਡੀ ਯੂਥ ਕਾਂਗਰਸ ਦੇ ਪ੍ਰਧਾਨ ਤੇ ਕਾਂਗਰਸੀ ਕੌਂਸਲਰ ਰਹਿ ਚੁੱਕੇ ਹਨ ਅਤੇ ਉਨਾਂ ਨੇ ਕਾਂਗਰਸ ਟਿਕਟ `ਤੇ ਅਕਾਲੀ ਉਮੀਦਵਾਰ ਦੇ ਖਿਲਾਫ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਜ਼ਿਮਨੀ ਚੋਣ ਵੀ ਲੜੀ ਸੀ।ਜਿਸ ਉਪਰੰਤ ਉਹ ਅਕਾਲੀ ਦਲ ਵਿੱਚ ਆ ਗਏ ਸਨ ਅਤੇ ਬੀਤੇ ਸਮੇਂ ਅਕਾਲੀ ਆਗੂ ਤੇ ਸੀਨੀਅਰ ਡਿਪਟੀ ਮੇਅਰ ਅੰਮ੍ਰਿਤਸਰ ਅਵਤਾਰ ਸਿੰਘ ਟਰੱਕਾਂ ਵਾਲਾ ਤੇ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨਾਲ ਹੋਈ ਤਲਖ ਕਲਾਮੀ ਤੋਂ ਬਾਅਦ ਉਹ ਪਾਰਟੀ ਨਾਲ ਨਰਾਜ਼ ਚੱਲ ਰਹੇ ਸਨ।ਨਵਦੀਪ ਗੋਲਡੀ ਦੇ ਕਾਂਗਰਸ ਵਿੱਚ ਜਾਣ ਨਾਲ ਹਲਕਾ ਦੱਖਣੀ ਤੋਂ ਚੋਣ ਲੜ ਰਹੇ ਅਕਾਲੀ ਉਮੀਦਵਾਰ ਗੁਰਪ੍ਰਤਾਪ ਟਿੱਕਾ ਨੂੰ ਕਾਫੀ ਨੁਕਸਾਨ ਤੇ ਕਾਂਗਰਸੀ ਉਮੀਦਵਾਰ ਨੂੰ ਲਾਭ ਪਹੁੰਚੇਗਾ।ਜਿਕਰਯੋਗ ਹੈ ਕਿਇਸ ਤੋਂ ਪਹਿਲਾਂ ਸੀਨੀਅਰ ਡਿਪਟੀ ਮੇਅਰ ਅੜਤਾਰ ਸਿੰਘ ਟਰੱਕਾਂ ਵਾਲਾ ਵੀ ਅਕਾਲੀ ਦਲ ਤੋਂ ਬਗਾਵਤ ਕਰ ਕੇ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ।

Check Also

ਰਿੰਟੂ ਨੇ ਲਾਰੈਂਸ ਰੋਡ ‘ਤੇ ਬੀਬੀਕੇ ਡੀਏਵੀ ਕਾਲਜ ਦੇ ਸਾਹਮਣੇ ਨਵੀਂ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 26 ਅਗਸਤ (ਜਗਦੀਪ  ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ …

Leave a Reply