
ਫਾਜਿਲਕਾ, 14 ਜੂਨ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਫਾਜਿਲਕਾ ਦੇ ਐਸ. ਐਸ. ਪੀ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪੁਲਿਸ ਚੌਕੀ ਮੰਡੀ ਘੁਬਾਇਆ ਦੇ ਚੌਕੀ ਇੰਚਾਰਜ਼ ਹਰਦੇਵ ਸਿੰਘ ਬੇਦੀ ਵੱਲੋ ਪਿੰਡ ਘੁਬਾਇਆ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਚੌਕੀ ਇੰਚਾਰਜ਼ ਹਰਦੇਵ ਸਿੰਘ ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵੱਲੋਂ ਚਲਾਏ ਨਸ਼ਾ ਵਿਰੋਧੀ ਅਭਿਆਨ ‘ਚ ਪੁਲਿਸ ਦਾ ਸਾਥ ਦੇਣ ਤਾਂ ਕਿ ਨਸ਼ੇ ਨੂੰ ਜੜ੍ਹੋ ਖਤਮ ਕੀਤਾ ਜਾ ਸਕੇ। ਉਨ੍ਹਾਂ ਨਸ਼ੇ ਦੇ ਖਿਲਾਫ਼ ਜਾਗਰੂਕ ਕਰਦੇ ਕਿਹਾ ਕਿ ਨਸ਼ਾ ਵਿਅਕਤੀ ਨੂੰ ਬਰਬਾਦ ਕਰ ਦਿੰਦਾ, ਨਸ਼ਾ ਛੱਡਣਾ ਮੁਸਕਿਲ ਕੰਮ ਨਹੀ ਹੈ, ਮਨ ਨੂੰ ਮਜਬੂਤ ਕਰਕੇ ਨਸ਼ੇ ਨੂੰ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ‘ਤੇ ਪਿੰਡ ਦੇ ਸਰਪੰਚ ਜਰਨੈਲ ਸਿੰਘ, ਸਰਪੰਚ ਫੁੱਮਣ ਸਿੰਘ, ਮੈਂਬਰ ਜੰਗੀਰ ਸਿੰਘ, ਗੁਰਮੇਲ ਸਿੰਘ, ਮੱਖਣ ਸਿੰਘ, ਮੰਦਰ ਸਿੰਘ, ਕ੍ਰਿਸ਼ਨਾ ਰਾਣੀ, ਸਰਬਜੀਤ ਕੌਰ, ਜੱਗੋ ਬਾਈ, ਹੌਲਦਾਰ ਮੁਖਤਿਆਰ ਸਿੰਘ, ਹੌਲਦਾਰ ਜਸਵੰਤ ਸਿੰਘ, ਜੁਗਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media