Friday, February 27, 2026

ਪੋਲਿੰਗ ਪ੍ਰਕਿਰਿਆ ਪਾਰਦਰਸ਼ਤਾ ਨਾਲ ਸਿਰੇ ਚੜ੍ਹਾਉਣ ਲਈ ਮਾਈਕਰੋ ਅਬਜ਼ਰਵਰਾਂ ਦੀ ਜਿੰਮੇਵਾਰੀ ਅਹਿਮ- ਜਨਰਲ ਅਬਜ਼ਰਵਰ

ਤਰਨ ਤਾਰਨ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ‘ਪੰਜਾਬ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਵਿਚ ਪੂਰੀ ਪੋਲਿੰਗ ਪ੍ਰਕਿਰਿਆ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਸਿਰੇ ਚੜ੍ਹਾਉਣ ਲਈ ਮਾਈਕਰੋ ਅਬਜ਼ਰਵਰਾਂ ਦੀ ਬੇਹੱਦ ਅਹਿਮ ਜਿੰਮੇਵਾਰੀ ਹੈ।’ PPN2901201711

ਇਹ ਵਿਚਾਰ ਜਨਰਲ ਅਬਜ਼ਰਵਰ ਸ੍ਰੀ ਬ੍ਰਾਜੇਸ਼ ਨਾਰਾਇਣ ਅਤੇ ਸ੍ਰੀ ਅਨੁਰਾਗ ਤਿਵਾੜੀ ਨੇ ਅੱਜ ਸਥਾਨਕ ਮਾਈ ਭਾਗੋ ਕਾਲਜ ਆਫ ਨਰਸਿੰਗ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ  ਸੰਵੇਦਨਸ਼ੀਲ ਪੋਲਿੰਗ ਕੇਂਦਰਾਂ ’ਤੇ ਮਾਈਕਰੋ ਆਬਜ਼ਰਵਰ ਵਜੋਂ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਦੂਸਰੀ ਰਿਹਰਸਲ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਮਾਈਕਰੋ ਆਬਜ਼ਰਵਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਉਣ ਕਿਉਂਕਿ ਉਨ੍ਹਾਂ ਦੁਆਰਾ ਵਰਤੀ ਗਈ ਪਾਰਦਰਸ਼ਤਾ ਨਾਲ ਸਾਡੇ ਦੇਸ਼ ਦਾ ਲੋਕਤੰਤਰੀ ਢਾਂਚਾ ਹੋਰ ਵੀ ਜ਼ਿਆਦਾ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰ ਸਿੱਧਾ ਜਨਰਲ ਆਬਜ਼ਰਵਰ ਨੂੰ ਜਵਾਬਦੇਹ ਹੋਣਗੇ। ਉਨ੍ਹਾਂ ਨੇ ਪੂਰੀ ਚੋਣ ਪ੍ਰਕਿਰਿਆ ਨੂੰ ਬੜੀ ਗਹੁ ਨਾਲ ਵੇਖਣਾ ਹੈ ਅਤੇ ਜੇਕਰ ਕਿਸੇ ਜਗ੍ਹਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਉਲਟ ਕਿਸੇ ਕਾਰਵਾਈ ਦਾ ਪਤਾ ਚੱਲਦਾ ਹੈ ਤਾਂ ਉਸ ਬਾਰੇ ਤੁਰੰਤ ਜਨਰਲ ਆਬਜ਼ਰਵਰ ਨੂੰ ਰਿਪੋਰਟ ਦੇਣੀ ਹੈ। ਇਸ ਮੌਕੇ ਉਨ੍ਹਾਂ ਮਾਈਕਰੋ ਅਬਜ਼ਰਵਰਾਂ ਨੂੰ ਵਿਸਥਾਰ ’ਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਉਨ੍ਹਾਂ ਦੀ ਡਿਊਟੀ ਬਾਰੇ ਜਾਣੂ ਕਰਵਾਇਆ। PPN2901201712
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ ਖਰਬੰਦਾ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਹਰ ਹਾਲਤ ਵਿਚ ਯਕੀਨੀ ਬਣਾਉਣ ਅਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰ ਦੀ ਡਿਊਟੀ ਇਕ ਬਹੁਤ ਹੀ ਜਿੰਮੇਵਾਰੀ ਵਾਲਾ ਕੰਮ ਹੈ ਅਤੇ ਇਸ ਨੂੰ ਸਫਲਤਾਪੂਰਵਕ ਨਿਭਾਉਣ ਲਈ ਉਨ੍ਹਾਂ ਨੂੰ ਨਿਪੁੰਨਤਾ ਹਾਸਲ ਕਰਨੀ ਚਾਹੀਦੀ ਹੈ।
ਇਸ ਮੌਕੇ ਚੋਣ ਸੈੱਲ ਦੇ ਇੰਚਾਰਜ-ਕਮ-ਜ਼ਿਲ੍ਹਾ ਮਾਲ ਅਫ਼ਸਰ ਸ. ਅਰਵਿੰਦਰ ਪਾਲ ਸਿੰਘ ਨੇ ਮਾਈਕਰੋ ਆਬਜ਼ਰਬਰਾਂ ਨੂੰ ਪ੍ਰਾਜੈਕਟਰ ਰਾਹੀਂ ਉਨ੍ਹਾਂ ਦੀ ਡਿਊਟੀ ਨਾਲ ਸਬੰਧਤ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਚੋਣ ਪ੍ਰਕਿਰਿਆ ਅਤੇ ਬਿਜਲਈ ਵੋਟਿੰਗ ਮਸ਼ੀਨਾਂ ਦੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਨਿਵਾਰਣ ਕੀਤਾ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਨੂੰ ਉਨ੍ਹਾਂ ਦੇ ਤਾਇਨਾਤੀ ਵਾਲੇ ਸਥਾਨਾਂ ਦੀ ਜਾਣਕਾਰੀ ਰੈਂਡੇਮਾਈਜ਼ੇਸ਼ਨ ਰਾਹੀਂ ਵੋਟਾਂ ਤੋਂ ਇਕ ਦਿਨ ਪਹਿਲਾਂ ਹੀ ਦਿੱਤੀ ਜਾਵੇਗੀ। ਇਸ ਦੌਰਾਨ ਸਟੇਜ ਦੀ ਕਾਰਵਾਈ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਬਿਕਰਮ ਸਿੰਘ ਗਿੱਲ ਨੇ ਚਲਾਈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply