Thursday, February 26, 2026

ਵੋਟਿੰਗ ਫ਼ੀਸਦੀ ਦਰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਇਆ ਵੋਟਰ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੋਟਿੰਗ ਫ਼ੀਸਦੀ ਦਰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਅਤੇ ਨਿਵਕਲੇ ਉਪਰਾਲੇ ਜਾਰੀ ਹਨ।PPN2901201717

ਜਿਸ ਤਹਿਤ ਫਾਜ਼ਿਲਕਾ ਦੇ ਹੋਮ ਸਟੱਡ ਹੋਟਲ ਵਿਖੇ ਬੀਤੀ ਦੇਰ ਰਾਤ ਕੈਟ ਵਾਕ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਮਤੀ ਈਸ਼ਾ ਕਾਲੀਆ, ਜਨਰਲ ਅਬਜ਼ਰਵਰ ਵੀ ਅਬਰਾਹਮ ਅਤੇ ਪੁਲਿਸ ਅਬਜ਼ਰਵਰ ਵਿਕਾਸ ਵੈਭਵ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ  ਜਗਦੀਪ ਸਹਿਗਲ, ਐਸ.ਡੀ.ਐਮ ਵਿਨੋਦ ਬਾਂਸਲ ਤੋਂ ਇਲਾਵਾ ਸਟੇਟ ਐਵਾਰਡੀ ਅਧਿਆਪਕ ਪੰਮੀ ਸਿੰਘ ਤੋਂ ਇਲਾਵਾ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

PPN2901201718
ਇਸ ਮੌਕੇ ਡਿਪਟੀ ਕਮਿਸ਼ਨਰ ਮਤੀ ਈਸ਼ਾ ਕਾਲੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਿੰਗ ਦਰ 80 ਫ਼ੀਸਦੀ ਸੀ।ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਵੋਟਿੰਗ ਦਰ 90 ਫ਼ੀਸਦੀ ਤੋਂ ਵੀ ਜ਼ਿਆਦਾ ਕਰਨ ਲਈ ਵੋਟਰ ਜਾਗਰੂਕਤਾ ਲਹਿਰ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਉਸਦੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀ ਵੋਟ ਨੂੰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਪਾਇਆ ਜਾਵੇ।ਇਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੀ ਵੋਟਰ ਜਾਗਰੂਕਤਾ ਨੂੰ ਲੈ ਕੇ ਪੇਸ਼ਕਾਰੀ ਕੀਤੀ ਗਈ। ਇਸ ਦੇ ਨਾਲ ਹੀ ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਮੋਮਬੱਤੀਆਂ ਜਗ੍ਹਾ ਕੇ ਵੋਟਰ ਪ੍ਰਣ ਵੀ ਕੀਤਾ ਗਿਆ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply