ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਵਿੱਦਿਅਕ, ਧਾਰਮਿਕ, ਖੇਡ ਤੇ ਸਮਾਜ ਸੇਵਾ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਵਿੱਦਿਅਕ ਖੇਤਰ ਦੀ ਜਾਣੀ ਮਾਨੀ ਹਸਤੀ ਮੈਡਮ ਜਸਵਿੰਦਰ ਕੋਰ ਨੂੰ 68ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ਤੇ ਹੋਏ ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਤੇ ਜਿਲ੍ਹਾ ਡਿਪਟੀ ਕਮਿਸ਼ਨਰ ਬਸੰਤ ਗਰਗ ਦੇ ਵਲੋਂ ਵਿਸ਼ੇਸ਼ ਤੋਰ ਤੇ ਸਰਟੀਫਿਕੇਟ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਮਰਦੀਪ ਸਿੰਘ ਸੈਣੀ ਨੇ ਮੈਡਮ ਜਸਵਿੰਦਰ ਕੋਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਭਾਗ ਵਾਸਤੇ ਬੜੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਸਮਾਜ ਦੇ ਕਿਸੇ ਵੀ ਖੇਤਰ ਵਿਚ ਅਹਿਮ ਭੂਮਿਕਾ ਅਦਾ ਕਰਦੇ ਹਨ ਉਨ੍ਹਾਂ ਦੇ ਬੇਮਿਸਾਲ ਕਾਰਜ਼ਾਂ ਨੂੰ ਤਸਦੀਕ ਕਰਨਾ ਸਮੇਂ ਦੀਆਂ ਸਰਕਾਰਾਂ ਦਾ ਫਰਜ ਹੁੰਦਾ ਹੈ।ਸਕੂਲ ਪੁੱਜਣ ਤੇ ਮੈਡਮ ਜਸਵਿੰਦਰ ਕੋਰ ਦਾ ਪ੍ਰਿੰ: ਹਰਪ੍ਰੀਤ ਕੋਰ ਖੁਨਖੁਨ, ਮੈਡਮ ਰਵਿੰਦਰ ਕੋਰ, ਮੈਡਮ ਅਮਰਜੀਤ ਕੋਰ, ਸੁਖਵੰਤ ਸਿੰਘ, ਜੀਐਸ ਸੰਧੂ, ਗੁਰਪ੍ਰੀਤ ਸਿੰਘ ਬਿੱਲਾ ਆਦਿ ਦੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media