ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਸਥਿਤ ਦਫਤਰ ਵਿਖੇ ਚੋਣਾਂ ਲਈ ਬਣਾਈਆਂ ਵੱਖ ਵੱਖ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।
ਇਸ ਮੋਕੇ ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ 002 ਭੋਆ, ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ 001-ਸੁਜਾਨਪੁਰ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਨਰੇਸ਼ ਮਹਾਜਨ ਅਤੇ ਵਿਧਾਨ ਸਭਾ ਚੋਣਾਂ ਲਈ ਬਣਾਏ ਗਏ ਨੋਡਲ ਅਧਿਕਾਰੀ ਹਾਜ਼ਰ ਸਨ।
ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਨੇ ਨੋਡਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪੋਲਿੰਗ ਬੂੱਥਾਂ ਤੇ ਅੰਗਹੀਨ ਜਾ ਬੀਮਾਰ ਲੋਕ ਵੋਟ ਪਾਉਂਣ ਆਉਂਦੇ ਹਨ ਉਨ੍ਹਾਂ ਦਾ ਪਹਿਲ ਦੇ ਅਧਾਰ ਤੇ ਵੋਟ ਪਾਉਂਣਾ ਯਕੀਨੀ ਬਣਾਇਆ ਜਾਵੇ।ਉਹ ਆਪਣੀ ਡਿਊਟੀ ਤਨਦੇਹੀ ਨਾਲ ਅਤੇ ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ ਨਿਭਾਉਂਣ।ਉਨ੍ਹਾਂ ਕਿਹਾ ਕਿ ਨਸ਼ਾ ਅਤੇ ਡਰੱਗ ਤੇ ਕੰਟਰੋਲ ਕਰਨ ਲਈ ਬਣਾਈਆਂ ਗਈਆਂ ਟੀਮਾਂ ਦੁਆਰਾ ਜਿਲ੍ਹੇ ਅੰਦਰ ਵੱਖ ਵੱਖ ਸਥਾਨਾਂ ਤੇ ਨਾਕੇ ਲਗਾ ਕੇ ਆਉਂਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਕਿਆਂ ਦੋਰਾਨ ਵੀਡਿਓਗ੍ਰਾਫੀ ਵੀ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਚੋਣਾਂ ਦੇ ਦੋਰਾਨ ਅੰਤਿਮ 72 ਘੰਟਿਆਂ ਵਿੱਚ ਵੀ ਸਾਰੇ ਨਾਕੇ ਜਾਰੀ ਰਹਿਣਗੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੀ ਡਿਊਟੀ ਚੋਣਾਂ ਵਿੱਚ ਲਗਾਈ ਗਈ ਹੈ ਉਹ ਆਪਣਾ ਡਿਊਟੀ ਤਨਦੇਹੀ ਨਾਲ ਨਿਭਾਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media