Sunday, May 31, 2026

ਅਕਾਲੀ ਭਾਜਪਾ ਗਠਜੋੜ ਆਪਣੀ ਕਾਰਗੁਜ਼ਾਰੀ ਦੇ ਸਿਰ ‘ਤੇ ਮੰਗ ਰਿਹਾ ਹੈ ਵੋਟਾਂ -ਮਜੀਠੀਆ

PPN2901201733ਟਾਹਲੀ ਸਾਹਿਬ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਟੋਪੀਵਾਲਿਆਂ ਦੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਨਾ ਕਰਨ ਕਰਕੇ ਪੰਜਾਬੀਆਂ ਨੇ ਕੇਜਰੀਵਾਲ ਵਲੋਂ ਖੁਦ ਮੁੱਖ ਮੰਤਰੀ ਬਣ ਕੇ ਉਹਨਾਂ ਉਤੇ ਹਕੂਮਤ ਕਰਨ ਦੀ ਗੇਮ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਪੰਜਾਬ ਵਿਚ ਤੀਜੀ ਵਾਰ ਵੀ ਗਠਜੋੜ ਦੀ ਸਰਕਾਰ ਬਣੇਗੀ।

ਪਿੰਡ ਲਹਿਰਕਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਉਹਨਾਂ ਨੂੰ ਬਦਨਾਮ ਕਰਨ ਅਤੇ ਕਿਰਦਾਰਕਸ਼ੀ ਲਈ ਲਾਏ ਝੂਠੇ ਆਰੋਪਾਂ ਲਈ ਉਸ ਨੂੰ ਅਦਾਲਤ ਵਿੱਚ ਘੜੀਸਿਆ ਗਿਆ ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ ਮੁਜਰਮ ਠਹਿਰਾਉਂਦਿਆਂ ਉਸ ਖ਼ਿਲਾਫ਼ ਚਾਰਜਸ਼ੀਟ ਕੀਤਾ।ਮਜੀਠੀਆ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੱਡੂਆਂ ਨਾਲ ਤੋਲਿਆ ਗਿਆ ।ਇਸੇ ਤਰਾਂ ਮਜੀਠੀਆ ਪਿੰਡ ਸਿਧਵਾਂ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਕਦੇ ਵੀ ਕਿਸੇ ਬਾਹਰਲੇ ਨੂੰ ਆਪਣੇ ਉੱਤੇ ਹਕੂਮਤ ਨਹੀਂ ਕਰਨ ਦੇਣਗੇ।ਲੋਕਾਂ ਤੋਂ ਵਿਕਾਸ ਦੇ ਨਾਂ ‘ਤੇ ਵੋਟ ਮੰਗਦੇ ਹੋਏ ਉਹਨਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਿਰਫ ਆਪਣੀ ਕਾਰਗੁਜ਼ਾਰੀ ਦੇ ਸਿਰ ‘ਤੇ ਲੋਕਾਂ ਦੀਆਂ ਵੋਟਾਂ ਮੰਗ ਰਿਹਾ ਹੈ।ਅਸੀਂ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਅਗਲੇ ਪੰਜਾ ਸਾਲਾਂ ਦਾ ਵੀ ਨਕਸ਼ਾ ਤਿਆਰ ਕਰ ਲਿਆ ਹੈ।ਉਨਾਂ ਪਿਛਲੀ ਕਾਰਗੁਜ਼ਾਰੀ ਅਤੇ ਵਾਅਦੇ ਨਿਭਾਉਣ ਦੀ ਕਾਬਲੀਅਤ ਨੂੰ ਦੇਖਦੇ ਹੋਏ ਇੱਕ ਵਾਰੀ ਮੁੜ ਗਠਜੋੜ ਨੂੰ ਵੋਟਾਂ ਪਾ ਕੇ ਸੱਤਾ ਵਿਚ ਲਿਆਓੁਣ ਦੀ ਅਪੀਲ ਕੀਤੀ।ਇਸ ਮੌਕੇ ਸਰਪੰਚ ਹਰਜੀਤ ਸਿੰਘ, ਡਾ: ਅਵਤਾਰ ਸਿੰਘ, ਦਲਜੀਤ ਸਿੰਘ, ਫਤਿਹਜੰਗ ਸਿੰਘ, ਮੱਖਨ ਸਿੰਘ, ਜੋਗਿੰਦਰ ਸਿੰਘ, ਅਜੀਤ ਸਿੰਘ ਮਨਜਿੰਦਰ ਸਿੰਘ, ਕਰਨੈਲ ਸਿੰਘ ਬਾਠ ਅਮਰੀਕਾ, ਹਰਦੇਵ ਸਿੰਘ, ਨੰਬਰਦਾਰ ਜੋਗਿੰਦਰ ਸਿੰਘ ਆਦਿ ਮੌਜੂਦ ਸਨ ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply