Thursday, February 26, 2026

ਗੁਰਬਾਣੀ ਦੀ ਬੇਅਦਬੀ ਅਤੇ ਸ਼ੋਸ਼ਲ ਮੀਡੀਆ `ਤੇ ਘਿਨਾਉਣੀਆਂ ਹਰਕਤਾਂ ਤੋਂ ਬਾਜ਼ ਆਉਣ ਸ਼ਰਾਰਤੀ- ਜਥੇਦਾਰ ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਜਾਰੀ ਪ੍ਰੈਸ ਨੋਟ ਵਿੱਚ ਆਖਿਆ ਹੈ ਕਿ ਦਿਨ-ਬ-ਦਿਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਸ਼ੋਸ਼ਲ ਮੀਡੀਆ ਵਿਚ ਗੁਰੂ ਸਾਹਿਬਾਨਾਂ ਦੀਆਂ ਭੱਦੀਆਂ ਤਸਵੀਰਾਂ, ਜਿਨ੍ਹਾਂ ਨੂੰ ਵੇਖਦਿਆਂ ਸਾਰ ਹੀ ਸਿੱਖਾਂ ਦਾ ਕ੍ਰੋਧ ਹੱਦ ਬੰਨੇ ਟੱਪ ਜਾਂਦਾ ਹੈ।G. Gurbachan Singh

ਜਿਸ ਨੂੰ ਬਾਰ ਬਾਰ ਕੰਟਰੋਲ ਕਰਨਾ ਅਸੰਭਵ ਹੈ।ਅਜਿਹੇ ਵਿਅਕਤੀ ਜਿਨ੍ਹਾਂ ਦਾ ਆਪਣਾ ਕੋਈ ਧਰਮ ਨਹੀਂ ਹੁੰਦਾ, ਉਹ ਸਮਾਜ ਵਿਚ ਵੰਡੀਆਂ ਪਾਉਣੀਆਂ ਚਾਹੁੰਦੇ ਹਨ।ਇਸ ਲਈ ਸਰਕਾਰਾਂ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਸਾਈਬਰ ਕਰਾਇਮ ਰਾਹੀਂ ਕਾਬੂ ਕਰਨ।ਜੇਕਰ ਸਰਕਾਰਾਂ ਖਾਸ ਕਰਕੇ ਕੇਂਦਰ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਪੁਰ ਧਿਆਨ ਨਾ ਦਿੱਤਾ ਗਿਆ ਤਾਂ ਕੱਲ ਨੂੰ ਇਹ ਕ੍ਰੋਧ ਕੋਈ ਹੋਰ ਰੂਪ ਧਾਰਨ ਕਰ ਸਕਦਾ ਹੈ।ਜਿਸ ਪੁਰ ਬਾਅਦ ਵਿਚ ਕੰਟਰੋਲ ਕਰਨਾ ਸਰਕਾਰਾਂ ਲਈ ਔਖਾ ਹੋਵੇਗਾ।ਸਿੱਖ ਤਾਂ ਪਹਿਲਾਂ ਹੀ ਇਸ ਤਰ੍ਹਾਂ ਦੀਆਂ ਮਾਰਾਂ ਨਾਲ ਝੰਬੇ ਹੋਏ ਹਨ, ਜਿਨ੍ਹਾਂ ਕੋਲੋਂ ਹੋਰ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਨੂੰ ਬਰਦਾਸ਼ਤ ਕਰਨਾ ਮੁਸ਼ਕਿਲ ਹੋ ਗਿਆ ਹੈ।
ਜਥੇਦਾਰ ਨੇ ਕਿਹਾ ਕਿ ਕੇਂਦਰ ਸਰਕਾਰ ਜਾਂ ਤਾਂ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਨੱਥ ਪਾ ਲਵੇ, ਜੇਕਰ ਫਿਰ ਵੀ ਇਹ ਲੋਕ ਬਾਜ਼ ਨਹੀਂ ਆਉਂਦੇ ਤਾਂ ਇਸ ਦਾ ਹੱਲ ਸਿੱਖਾਂ ਨੂੰ ਆਪ ਲੱਭਣਾ ਪਾਵੇਗਾ। ਉਨਾਂ ਨੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਨੂੰ ਵੀ ਕਿਹਾ ਕਿ ਇਸ ਤਰ੍ਹਾਂ ਦੇ ਕੇਸਾਂ ਸਬੰਧੀ ਉਚਿਤ ਕਾਰਵਾਈ ਕਰਕੇ ਸ਼ਰਾਰਤੀ ਅਨਸਰਾਂ ਨੂੰ ਸਾਈਬਰ ਕਰਾਇਮ ਰਾਹੀਂ ਲੱਭਿਆ ਜਾਵੇ।ਤਾਂ ਜੋ ਇਸ ਤਰ੍ਹਾਂ ਦੇ ਲੋਕਾਂ ਨੂੰ ਢੁੱਕਵੀਂ ਸਜਾ ਦਿਵਾਈ ਜਾਵੇ। ਸਿੱਖ ਧਰਮ ਨਾ ਤਾਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਂਦਾ ਹੈ ਅਤੇ ਨਾ ਹੀ ਬਰਦਾਸ਼ਤ ਕਰਦਾ ਹੈ, ਤਾਂ ਫਿਰ ਸਿੱਖਾਂ ਨਾਲ ਇਸ ਤਰ੍ਹਾਂ ਦਾ ਵਰਤਾਓ ਕਿਉਂ?
ਅਖੀਰ ਵਿਚ ਗਿ: ਗੁਰਬਚਨ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਨੂੰ ਸਿੱਖਾਂ ਸਬੰਧੀ ਕੋਈ ਇਤਰਾਜ਼ ਹੈ ਤਾਂ ਸਾਹਮਣੇ ਆ ਕੇ ਗੱਲ ਕਰਨ।ਜਿਸ ਨਾਲ ਸਿੱਖਾਂ ਨੂੰ ਵੀ ਕਿਸੇ ਗੱਲ ਦਾ ਪਤਾ ਲੱਗੇ। ਲੁਕ ਲੁਕ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ ਕਾਇਰਤਾ ਹੈ।ਸ਼ਰਾਰਤੀ ਅਨਸਰ ਇਹੋ ਜਿਹੀਆਂ ਘਿਨਾਉਣੀਆਂ ਹਰਕਤਾਂ ਤੋਂ ਬਾਜ਼ ਆਉਣ। ਜੇਕਰ ਇਹ ਨਹੀਂ ਸਮਝਦੇ ਤਾਂ ਉਹ ਇਸ ਤੋਂ ਨਿਕਲਣ ਵਾਲੇ ਨਤੀਜਿਆਂ ਦੇ ਆਪ ਜਿੰਮੇਵਾਰ ਹੋਣਗੇ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply