ਤਰਨ ਤਾਰਨ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਮਹਾਨ ਬਲੀਦਾਨ ਲਈ ਯਾਦ ਕੀਤਾ ਗਿਆ। 
ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ. ਪੀ. ਐਸ ਖਰਬੰਦਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕਿਸੇ ਵੀ ਦੇਸ਼ ਜਾਂ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਸ੍ਰੋਤ ਹਨ।ਉਨ੍ਹਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਮੁਲਕ ਦੀ ਸ਼ਾਨ ਅਤੇ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰੱਕੀ ਕਰਦਾ ਰਹੇ ਅਤੇ ਦੁਨੀਆ ਦੇ ਨਕਸ਼ੇ ’ਤੇ ਇਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਨੂੰ ਮਹਾਤਮਾ ਗਾਂਧੀ ਦੇ ਆਦਰਸ਼ਵਾਦ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਮਾਨਵਤਾ ਦੇ ਭਲੇ ਲਈ ਵੀ ਕੰਮ ਕਰਨੇ ਚਾਹੀਦੇ ਹਨ ਅਤੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਟੀ. ਪੀ. ਐਸ ਫੂਲਕਾ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media