Thursday, February 26, 2026

ਵੋਟਰਾਂ ਨੂੰ ਜਾਗਰੂਕ ਕਰਨ ਲਈ ਮਿੱਤਲ ਮਾਲ ’ਚ ਕਰਵਾਏ ਕੁਇਜ਼ ਮੁਕਾਬਲੇ

ਬਠਿੰਡਾ, 30 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਪ੍ਰਸ਼ਾਸਨ ਵਲੋ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਪਾਉਣ ਅਤੇ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਤਾ ਪ੍ਰੋਗਰਾਮ ਸਥਾਨਕ ਮਿੱਤਲ ਮਾਲ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਕੀਤੀ।PPN3001201712

ਇਸ ਜਾਗਰੂਕਤਾ ਪ੍ਰੋਗਰਾਮ ਵਿਚ ਰਜਿੰਦਰਾ ਗੌਰਮਿੰਟ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਵਲੋਂ ਗੀਤ ਅਤੇ ਸਕਿੱਟ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ  ਇਸ ਮੌਕੇ ਭਾਰਤੀ ਸੰਵਿਧਾਨ ਅਤੇ ਲੋਕਤੰਤਰ ਨਾਲ ਸਬੰਧਤ ਕੁਇਜ਼ ਮੁਕਾਬਲੇ ਕਰਵਾਏ ਵੀ ਕਰਵਾਏ ਗਏ।ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਹਿੱਸਾ ਲੈ ਰਹੇ ਜੇਤੂ ਵਿਦਿਆਰਥੀਆਂ ਨੂੰ ਮਿੱਤਲ ਮਾਲ ਬਠਿੰਡਾ ਵਲੋਂ ਫੂਡ ਕੋਰਟ ਵਿਚ 10% ਛੂਟ ਦਿੱਤੀ ਜਾਵੇਗੀ ਜੋ ਕਿ ਪਹਿਲਾਂ ਦਿੱਤੀ ਛੂਟ ਤੋਂ ਵੱਖਰੀ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਫਰਵਰੀ 2017 ਨੂੰ ਵੋਟ ਕਰਨ ਵਾਲੇ ਵੋਟਰਾਂ ਨੂੰ ਆਪਣੀ ਉਂਗਲ ’ਤੇ ਸਿਆਹੀ ਦਾ ਨਿਸ਼ਾਨ ਦਿਖਾਉਣ ਵਾਲੇ ਵਿਅਕਤੀ ਨੂੰ ਵੀ ਇਹ ਛੂਟ 5 ਫਰਵਰੀ 2017 ਤੱਕ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਾਨੂੰ ਕਿਸੇ ਕਿਸਮ ਦੇ ਲਾਲਚ ਜਾਂ ਦਬਾਅ, ਨਸ਼ਿਆਂ ਆਦਿ ਕਰਕੇ ਵੋਟਾਂ ਦਾ ਇਸਤੇਮਾਲ ਨਾ ਕਰਦੇ ਹੋਏ ਨਿਰਪੱਖ ਅਤੇ ਆਜ਼ਾਦ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਸਬੰਧੀ ਹੋਰਨਾਂ ਨੂੰ ਵੀ ਵੋਟ ਦੀ ਸਹੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਸਮੂਹ ਇਕੱਠ ਨੂੰ ਵੋਟਰ ਜਾਗਰੂਕਤਾ ਲਈ ਪ੍ਰਣ ਕਰਵਾਇਆ ਕਿ ਅਸੀਂ ਆਪਣੇ ਦੇਸ਼ ਦੀ ਲੋਕਤੰਤਰਿਕ ਪਰੰਪਰਾਵਾਂ ਦੀ, ਮਰਿਆਦਾ ਨੂੰ ਬਣਾਈ ਰੱਖਣ ਅਤੇ ਆਜ਼ਾਦ, ਨਿਰਪੱਖ, ਸ਼ਾਤੀਪੂਰਨ ਚੋਣਾਂ ਦੀ, ਗਰਿਮਾਂ ਨੂੰ ਕਾਇਮ ਰੱਖਦਿਆਂ ਕਿਸੇ ਕਿਸਮ ਦੇ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਾਂਗੇ।ਇਸ ਮੌਕੇ ਰਜਿੰਦਰਾ ਗੌਰਮਿੰਟ ਕਾਲਜ ਪ੍ਰੋ: ਰਾਮੇਸ਼ ਪਸਰੀਜ਼ਾ, ਜ਼ਿਲ੍ਹਾ ਕੋਆਰਡੀਨੇਟਰ ਮੁਕੇਸ਼ ਕੁਮਾਰ, ਮੈਡਮ ਮਨੋਨੀਤ, ਮੈਡਮ ਗੁਰਸ਼ਰਨ ਚੀਮਾ, ਚਰਨਜੀਤ ਚੰਨੀ , ਪੁਲਕਿਤ ਵਾਲੀਆ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply