Thursday, March 26, 2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 30 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ‘‘ਆਪੁ ਜਪਹੁ ਅਵਰਾ ਨਾਮੁ ਜਪਾਵਹੁ’’ ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ।PPN3001201714

ਇਸ ਲੜੀ ਤਹਿਤ  ਨਾਨਕ ਨਾਮ ਲੇਵਾ ਪਰਿਵਾਰ ਅਮਰ ਸਿੰਘ ਮਹੁੱਲਾ ਕਿੱਕਰ ਦਾਸ ਹਾਜੀ ਰਤਨ ਗੇਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤਾ ਗਿਆ।ਇਸ ਮੌਕੇ ਜੋਗਿੰਦਰ ਸਿੰਘ ਮੱਕੜ,ਜਰਨੈਲ ਸਿੰਘ,ਅਮਰਜੀਤ ਸਿੰਘ, ਰਾਕੇਸ਼ ਸਿੰਘ,ਦਰਸ਼ਨ ਸਿੰਘ,ਗੁਰਿੰਦਰਜੀਤ ਸਿੰਘ ਡਿੰਪੀ, ਅਵਤਾਰ ਸਿੰਘ, ਨਰਿੰਦਰ ਸਿੰਘ ਹੈਪੀ,ਦਿਲਜੀਤ ਸਿੰਘ ਆਦਿ ਮੈਂਬਰਾਂ ਨੇ ਭਾਗ ਲਿਆ।ਉਪਰੰਤ ਸੁਸਾਇਟੀ ਮੈਂਬਰਾਂ ਕਿਸ਼ਨ ਸਿੰੰਘ ਅਤੇ ਗੁਰਦਰਸ਼ਨ ਸਿੰਘ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਦੇ ਆਗੂ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply