ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਧਾਰਾ 54 ਆਫ਼ ਦੀ ਪੰਜਾਬ ਐਕਸਾਈਜ਼ ਐਕਟ 1914 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ) 2 ਫਰਵਰੀ ਤੋਂ 4 ਫਰਵਰੀ 2017 ਨੂੰ ਸ਼ਾਮ 5 ਵਜ਼ੇ ਤੱਕ ਅਤੇ 11 ਮਾਰਚ 2017 ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 4 ਫਰਵਰੀ 2017 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ 11 ਮਾਰਚ 2017 ਨੂੰ ਹੋਵੇਗੀ।ਇਸ ਨੂੰ ਧਿਆਨ ਵਿਚ ਰੱਖਦਿਆਂ ਕਈ ਵਾਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਰਾਬ ਜਾਂ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਕੇ ਹੋਣ ਵਾਲੀਆਂ ਚੋਣਾਂ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।ਇੰਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ, ਬਿਨ੍ਹਾਂ ਕਿਸੇ ਡਰ, ਭੈਅ ਦੇ ਕਰਵਾਉਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਉਪਰੋਕਤ ਦੋਵੇਂ ਦਿਨ ਡਰਾਈ ਡੇਅ ਘੋਸ਼ਿਤ ਕੀਤੇ ਗਏ ਹਨ।ਇਸ ਲਈ ਉਕਤ ਦੋਵੇਂ ਦਿਨਾਂ ਵਿਚ ਕਿਸੇ ਵੀ ਰੈਸਟੋਰੈਂਟ, ਅਹਾਤੇ, ਕਲੱਬ, ਹੋਟਲਾਂ ਆਦਿ ਵਿਚ ਸ਼ਰਾਬ ਵੇਚੀ ਜਾਂ ਪਿਲਾਈ ਨਹੀਂ ਜਾ ਜਾਵੇਗੀ ਅਤੇ ਨਾ ਹੀ ਬਿਨ੍ਹਾਂ ਲਾਇਸੈਂਸ ਸ਼ਰਾਬ ਸਟੋਰ ਕੀਤੀ ਜਾ ਸਕੇਗੀ।
Punjab Post Daily Online Newspaper & Print Media