ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਫਾਜ਼ਿ੨ਖ਼ਤ ਪ੍ਰਗਟ ਸਿੰਘ ਬਰਾੜ ਦੇ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਰਨੀਖੇੜਾ ਵਿਚ ਪ੍ਰਿੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਤ ਕੁਸ਼ਟ ਰੋਗ ਨਿਵਾਰਨ ਸਬੰਧੀ ਸਕੂਲ ਸਟਾਫ਼ ਅਤੇ ਬੱਚਿਆਂ ਨੂੰ ਪ੍ਰਣ ਕਰਵਾਇਟਾ ਗਿਆ।
ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਓਮ ਪ੍ਰਕਾਸ਼ ਜੈਨ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਦੱਸਿਆ ਗਿਆ ਕਿ ਬੱਚਿਆਂ ਨੂੰ ਕੁਸ਼ਟ ਰੋਗ ਤੋਂ ਪੀੜ੍ਹਤ ਵਿਅਕਤੀਆਂ ਦੇ ਨਾਲ ਹਮਦਰਦੀ ਭਰਿਆ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਨੇੜੇ ਸਿਹਤ ਕੇਂਦਰਾਂ ਵਿਚ ਜਾਕੇ ਆਪਣਾ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਸਟਾਫ਼ ਸ਼ੀਤਲ ਕਟਾਰੀਆ, ਬਬੀਤਾ, ਨੀਰਜ਼ ਭਾਸਕਰ, ਜਗਜੀਤ ਸਿੰਘ, ਅਲਿਕਾ ਅਤੇ ਹੋਰਨਾਂ ਅਧਿਆਪਕਾਂ ਅਤੇ ਬੱਚਿਆਂ ਨੇ ਸਹਿਯੋਗ ਕੀਤਾ।
Punjab Post Daily Online Newspaper & Print Media