ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਕੋਟ ਮਾਹਣਾ ਸਿੰਘ ਵਿਖੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜ ਰਹੇ ਇੰਦਰਬੀਰ ਸਿੰਘ ਬੁਲਾਰੀਆ ਦੇ ਨਾਲ ਚੋਣ ਪ੍ਰਚਾਰ ਕੀਤਾ। ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਨਗੀਨਾ ਸਿੰਘ ਦੀ ਅਗਵਾਈ ਵਿਚ ਕਰਵਾਏ ਇਸ ਪ੍ਰੋਗਰਾਮ ਵਿਚ ਪ੍ਰਵਾਸੀ ਮਜਦੂਰ ਭਾਈਚਾਰੇ ਨੇ ਔਜਲਾ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ।
ਨਗੀਨਾ ਸਿੰਘ ਨੇ ਦੱਸਿਆ ਕਿ ਅਸੀਂ ਪ੍ਰਵਾਸੀ ਪੰਜਾਬ ਵਿਚ ਰੋਜ਼ਗਾਰ ਦੀ ਆਸ ਲੈ ਕੇ ਆਏ ਸੀ ਪਰ ਰਾਜ ਸਰਕਾਰ ਦੀਆਂ ਰੋਜ਼ਗਾਰ ਬਾਰੇ ਅਪਨਾਈਆਂ ਨੀਤੀਆਂ ਕਾਰਨ ਅਸੀ ਅਸੀ ਭੁੱਖਮਰੀ ਦੀ ਕਗਾਰ ਤੇ ਹਾਂ। ਨਗੀਨਾ ਸਿੰਘ ਨੇ ਦੱਸਿਆ ਕਿ ਅੰਮ੍ਰਿਤਉਦਯੋਗ ਪੱਖੋ ਪੱਛੜਦਾ ਜਾ ਰਿਹਾ ਹੈ ਤੇ ਹੁਣ ਉਜਾੜੇ ਦੀ ਕਗਾਰ ਤੇ ਆ ਚੁੱਕਾ ਹੈ। ਕਾਰਖਾਨੇ ਬੰਦ ਹੋ ਰਹੇ ਹਨ। ਨਗੀਨਾ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਘਰਾਂ ਤੋਂ ਸੈਕੜੇ ਮੀਲ ਦੂਰ ਆ ਕੇ ਕੰਗਾਲੀ ਵਾਲੇ ਦਿਨ ਬਤੀਤ ਕਰ ਰਹੇ ਹਾਂ। ਉਨਾਂ ਕਿਹਾ ਕਿ ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਨੇ ਫੈਸਲਾ ਕੀਤਾ ਹੈ ਕਿ ਪ੍ਰਵਾਸੀ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਭੁਗਤਾਉਣਗੇ।
ਇਸ ਮੌਕੇ ਬੋਲਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਰਾਜ ਸਰਕਾਰ ਦੀਆਂ ਗ਼ਲਤ ਪਾਲਸੀਆਂ ਕਾਰਨ ਉਦਯੋਗ ਬੰਦ ਹੋ ਰਹੇ ਹਨ।ਕਾਂਗਰਸ ਦੀ ਸਰਕਾਰ ਬਨਣ ’ਤੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੀਆਂ ਲੋੜਾ ਅਨੁਸਾਰ ਨੀਤੀਆਂ ਬਣਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਨੇ ਪ੍ਰਵਾਸੀ ਮਜਦੂਰਾਂ ਨੂੰ ਸਿਰਫ ਵਰਤਿਆ ਹੈ। ਉਨ੍ਹਾਂ ਦੀਆ ਲੋੜਾਂ, ਥੋੜਾਂ ਅਤੇ ਮਜਬੂਰੀਆਂ ਨੂੰ ਸਮਝਣ ਦੀ ਕੋਸ਼ਿਸ਼ ਨਹੀ ਕੀਤੀ ਜਿਸ ਕਾਰਨ ਉਹ ਮਾੜੇ ਹਲਾਤਾਂ ਵਿੱਚੋਂ ਲੰਘ ਰਹੇ ਹਨ। ਕਾਂਗਰਸ ਹਮੇਸ਼ਾਂ ਹੀ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੰਮ ਕਰਦੀ ਰਹੀ ਹੈ ਤੇ ਰਹੇਗੀ। ਉਨ੍ਹਾਂ ਕਿਹਾ ਕਿ ਜੋ ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਵਲੋਂ ਆਪਣੀਆਂ ਸਮਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਹੈ ਪੰਜਾਬ ਵਿਚ ਸਰਕਾਰ ਬਣਦੇ ਸਾਰ ਹੀ ਉਨ੍ਹਾਂ ਦੇ ਹੱਲ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਦੀਆਂ ਨੀਤੀਆਂ ਘੜੀਆਂ ਜਾਣਗੀਆਂ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media