Saturday, October 10, 2026

ਜੱਜਾਂ ਨੇ ਬਲਿਦਾਨ ਦਿਵਸ ਮਨਾਇਆ

PPN3001201734ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਦੇਸ਼ ਦੀ ਅਜ਼ਾਦੀ ਲਈ ਸ਼ਹੀਦ ਹੋਣ ਵਾਲੇ ਆਜਾਦੀ ਘੁਲਾਟੀਆਂ ਦੀ ਯਾਦ ਵਿਚ ਜਿਲ੍ਹਾ ਕਚਿਹਰਿਆਂ ਵਿਖੇ ਵਿਸ਼ੇਸ਼ ਸਮਾਗਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ: ਗੁਰਬੀਰ ਸਿੰਘ ਦੀ ਅਗਵਾਈ ਹੇਂਠ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਹਸਤੀਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਭੇਟ ਕਰਦੇ ਹੋਏ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ  ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ। ਮਹਾਤਮਾ ਗਾਂਧੀ ਦੀ ਤਸਵੀਰ ’ਤੇ ਸ਼ਰਧਾ ਸੁਮਨ ਭੇਟ ਕੀਤੇ ਗਏ ਅਤੇੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply