ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲੰਬੀ ਦੇ ਪਿੰਡ ਕੱਟਿਆਂਵਾਲੀ ਅਤੇ ਜਗਰਾਉਂ ਦੇ ਪਿੰਡ ਰਸੂਲਪੁਰ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਪ੍ਰਸ਼ਾਸਨ ਤੋਂ ਜ਼ੋਰਦਾਰ ਸ਼ਬਦਾਂ ਵਿਚ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਲਾਂਬੂ ਲਾਉਣ ਲਈ ਸ਼ਰਾਰਤੀ ਅਨਸਰਾਂ ਵੱਲੋਂ ਪਾਵਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਸਹਿ ਹੈ। ਇਹ ਲੋਕ ਕਿਸੇ ਗੁੱਝੀ ਸਾਜ਼ਿਸ਼ ਤਹਿਤ ਪੰਜਾਬ ਦੇ ਅਮਨ-ਚੈਨ ਵਾਲੇ ਮਾਹੌਲ ਨੂੰ ਖਰਾਬ ਕਰਨ `ਤੇ ਤੁਲੇ ਹੋਏ ਹਨ।ਇਹ ਲੋਕ ਸਭ ਧਰਮਾਂ ਦੇ ਲੋਕਾਂ ਨੂੰ ਆਪਸ ਵਿਚ ਲੜਾਉਣਾ ਚਾਹੁੰਦੇ ਹਨ। ਸਮਾਜਿਕ ਤੇ ਭਾਈਚਾਰਕ ਪਾੜਾ ਪਾਉਣ ਦੀ ਤਾਕ ਵਿਚ ਬੈਠੇ ਇਹ ਲੋਕ ਹੁਣ ਧਾਰਮਿਕ ਗ੍ਰੰਥਾਂ ਦਾ ਸਹਾਰਾ ਲੈ ਕੇ ਲੋਕਾਂ ਨੂੰ ਭੜਕਾਉਣਾ ਤੇ ਲੜਾਉਣਾ ਚਾਹੁੰਦੇ ਹਨ।
ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਲੋਕਾਂ ਨੂੰ ਫਿਰ ਤੋਂ ਅਪੀਲ ਕਰਦਿਆਂ ਕਿਹਾ ਕਿ ਆਪਣੇ ਸ਼ਹਿਰ, ਕਸਬਿਆਂ ਤੇ ਪਿੰਡਾਂ ਵਿਚ ਗੁਰੂ ਘਰਾਂ ਦੀ ਪੂਰਨ ਸੁਚੇਤਤਾ ਤੇ ਜ਼ਿੰਮੇਵਾਰੀ ਨਾਲ ਨਿਗਰਾਨੀ ਰੱਖੀ ਜਾਵੇ। ਖਾਸਕਰ ਅਜਿਹੇ ਮਾਹੌਲ ਵਿਚ ਤਾਂ ਹੋਰ ਵੀ ਸੁਚੇਤ ਹੋਣ ਦੀ ਲੋੜ ਹੈ ਕਿਉਂਕਿ ਅੱਜ ਪੰਜਾਬ ਵਿਚ ਫਿਰਕਿਆਂ ਦੀ ਆਪਸੀ ਸਾਂਝ ਨੂੰ ਤੋੜਨ ਲਈ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media