Monday, July 1, 2024

ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਸਰਕਾਰੀ ਸਕੂਲ ਮਾਲ ਰੋਡ ਨੂੰ 10 ਲੱਖ ਦੀ ਗਰਾਂਟ ਦਾ ਐਲਾਨ

22011406

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਮਾਈ ਭਾਗੋ ਸਕੀਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ‘ਸਾਈਕਲ ਵੰਡ ਸਮਾਰੋਹ’ ਮੌਕੇ ਗਿਅਰਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ 1250 ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਸ੍ਰੀ ਅਨਿਲ ਜੋਸ਼ੀ ਵਲੋਂ ਸਾਈਕਲ ਮੁਹੱਈਆ ਕੀਤੇ ਗਏ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਰਹਿਨੁਮਾਈ ਅਧੀਨ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਮੋਕੇ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਲੜਕੀਆਂ ਨੂੰ ਵਿਦਿਆ ਪ੍ਰਤੀ ਰੁਚਿਤ ਕਰਨਾ ਅੱਜ ਅਕਾਲੀ ਭਾਜਪਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਹਨਾ ਕਿਹਾ ਕਿ ਇਸੇ ਲਈ ਸਰਕਾਰ ਨੇ ਪੜ੍ਹਾਈ ਪ੍ਰਤੀ ਲੜਕੀਆਂ ਦਾ ਰੁਝਾਣ ਵਧਾਉਣ ਲਈ ਮਾਈ ਭਾਗੋ ਸਾਈਕਲ ਸਕੀਮ ਸ਼ੁਰੂ ਕੀਤੀ ਹੈ, ਜਿਹੜੀ ਲੋੜਵੰਦ ਵਿਦਿਆਰਥਣਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਤੇ ਇਹ ਸਿਲਸਲਾ ਅਗਾਂਹ ਵੀ ਜਾਰੀ ਰਹੇਗਾ। ਇਸ ਮੌਕੇ ਉਹਨਾ ਸਕੂਲ ਨੂੰ ਦੱਸ ਲਖ ਰੂ: ਦੀ ਗਰਾਂਟ ਦੇ ਕੇ ਯਕੀਨ ਦਵਾਇਆ ਕਿ ਮਾਲ ਰੋਡ ਸਕੂਲ  ਨੂੰ ਆਰਥਿਕ ਤੌਰ ਤੇ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਮੇਅਰ ਸ਼੍ਰੀ ਬਖਸ਼ੀ ਰਾਮ ਅਰੋੜਾ, ਜ਼ਿੱਲ੍ਹਾ ਸਿੱਖਿਆ ਅਫਸਰ ਸ. ਸਤਿੰਦਰਬੀਰ ਸਿੰਘ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀਮਤੀ ਸੁਦੀਪ ਕੌਰ, ਜ਼ਿਲ੍ਹਾ ਆਈ.ਸੀ.ਟੀ. ਕੋਆਰਡੀਨੇਟਰ ਸ. ਬਲਰਾਜ ਸਿੰਘ ਨੇ ਬਤੌਰ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮਹਿਮਾਨਾ ਨੂੰ ਜੀ ਆਇਆਂ ਕਿਹਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਸ. ਸਤਿੰਦਰਬੀਰ ਸਿੰਘ ਨੇ ਕਿਹਾ ਕਿ ਮਾਈ ਭਾਗੋ ਸਕੀਮ ਅਧੀਨ ਵਿਦਿਆਰਥਣਾਂ ਨੂੰ ਸਾਈਕਲ ਦੇਣ ਦਾ ਮੁੱਖ ਮੰਤਵ ਉਹਨਾਂ ਨੂੰ ਉਚੇਰੀ ਸਿੱਖਿਆ ਦੇ ਨਾਲ ਜੋੜਨਾ ਹੈ। ਸਕੂਲ ਦੀ ਪੜਾਈ ਮੁਕੰਮਲ ਕਰਨ ਉਪਰੰਤ ਬੱਚੀਆਂ ਪੜਾਈ ਨੂੰ ਆਪਣੇ ਚੋਣਵੇਂ ਫੀਲਡ ਵਿਚ ਜਾਰੀ ਰਖਨ ਅਤੇ ਸਮਾਜ ਵਿਚ ਆਪਣਾ ਬਣਦਾ ਯੋਗਦਾਨ ਪਾਉਣ।  ਇਸ ਅਵਸਰ ਤੇ ਛੇਵੀਂ ਤੋਂ ਅੱਠਵੀਂ ਤੱਕ ਦੀਆਂ 320 ਵਿਦਿਆਰਥਣਾਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ। ਸ਼੍ਰੀ ਅਨਿਲ ਜੋਸ਼ੀ ਵਲੋਂ ਸਕੂਲ ਦੀ ਨੈੱਟਬਾਲ ਗਰਾਊਂਡ ਤੇ ਵਾਟਰ ਰੀਸਾਈਕਲਿੰਗ ਪਲਾਂਟ ਦਾ ਉਦਘਾਟਨ ਵੀ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਉਪਰੰਤ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ‘ਚ ਸੁਆਗਤੀ ਗੀਤ ਤੇ ਪੰਜਾਬ ਦਾ ਅਮਰ ਲੋਕਨਾਚ ਗਿੱਧਾ ਪੇਸ਼ ਕੀਤਾ ਗਿਆ। ਮੰਚ ਸੰਚਾਲਣ ਸ੍ਰੀਮਤੀ ਰਵਿੰਦਰ ਅਟਵਾਲ, ਸ੍ਰੀਮਤੀ ਜਤਿੰਦਰ ਕੌਰ ਤੇ ਸ੍ਰੀਮਤੀ ਡਿੰਪਲ ਜੋਸ਼ੀ ਵੱਲੋਂ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply