
ਜੰਡਿਆਲਾ ਗੁਰੂ, 15 ਜੂਨ (ਹਰਿੰਦਰਪਾਲ ਸਿੰਘ)- ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਇਕ ਮਹਾਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ 22, 23 ਜੂਨ ਦਿਨ ਐਤਵਾਰ ਅਤੇ ਸੋਮਵਾਰ ਨੂੰ ਜੰਡਿਆਲਾ ਗੁਰੂ ਦੁਸ਼ਹਿਰਾ ਗਰਾਉਂਡ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦੇ ਹੋਏ ਭਾਈ ਬਲਵਿੰਦਰ ਸਿੰਘ ਪ੍ਰੇਮੀ ਪ੍ਰਚਾਰ ਸਕੱਤਰ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ‘ਰਜਿ: 53’ ਭਾਰਤ ਨੇ ਦੱਸਿਆ ਕਿ 23 ਜੂਨ ਨੂੰ ਅੰਮ੍ਰਿਤ ਸੰਚਾਰ ਵੀ ਨਾਲ ਨਾਲ ਹੀ ਚੱਲੇਗਾ।ਸਮਾਗਮ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ ਤੱਕ ਚੱਲਦਾ ਰਹੇਗਾ।ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਤੋਂ ਇਲਾਵਾ ਪੰਥ ਦੇ ਮਹਾਨ ਵਿਦਵਾਨ ਗਿਆਨੀ ਪ੍ਰਗਟ ਸਿੰਘ ਤਿੰਮੋਵਾਲ ਦੋਵੇਂ ਦਿਨ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ।ਇਸ ਤੋਂ ਇਲਾਵਾ ਭਾਈ ਸਾਹਿਬ ਭਾਈ ਸ਼ਰਨਜੀਤ ਸਿੰਘ ਜੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਾਲੇ, ਭਾਈ ਭੁਪਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ, ਭਾਈ ਗੁਰਲਾਲ ਸਿੰਘ ਜਗਦੇਵ ਕਲਾਂ ਆਦਿ ਰਾਗੀ ਢਾਡੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਾਰੇ ਸਮਾਗਮ ਦੋਰਾਨ ਗੁਰੂ ਕਾ ਲੰਗਰ ਅਤੁੱਟ ਚੱਲੇਗਾ।ਇਸ ਮੋਕੇ ਉਹਨਾ ਦੇ ਨਾਲ ਭਾਈ ਜਰਨੈਲ ਸਿੰਘ ਤੰਗਵਾ ਵਾਲੇ, ਭਾਈ ਕੁਲਬੀਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਕੋਮਲਜੀਤ ਸਿੰਘ ਮੋਜੂਦ ਸਨ।
Punjab Post Daily Online Newspaper & Print Media