Tuesday, July 21, 2026

ਪੱਤਰਕਾਰ ਧਰਮਪਾਲ ਸਿੰਘ ਛਾਪਾ ਦੀ ਮਾਤਾ ਨੂੰ ਸ਼ਰਧਾਂਜਲੀਆਂ ਭੇਂਟ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)  ਪੱਤਰਕਾਰ ਧਰਮਪਾਲ ਸਿੰਘ ਛਾਪਾ ਦੀ ਮਾਤਾ ਪ੍ਰਕਾਸ਼ ਕੌਰ ਜੋ ਬੀਤੇ ਦਿਨੀ ਬਿਮਾਰ ਹੋਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਉਹਨਾਂ ਦੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਹੋਈ। PPN3101201714

ਜਿਸ ਵਿੱਚ ਰਿਸ਼ਤੇਦਾਰਾਂ ਤੇ ਸਬੰਧੀਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਸੀ ਆਗੂਆਂ ਨੇ ਹਾਜ਼ਰੀ ਲਗਵਾਈ। ਇਸ ਸਮੇਂ ਪੁੱਜੇ ਵਾਇਸ ਚੇਅਰਮੈਨ ਪੰਜਾਬ ਕਾਂਗਰਸ ਬਜ਼ਰੰਗ ਬਹਾਦਰ ਸਿੰਘ ਬਿੱਲਾ ਨੇ ਮਾਤਾ ਪ੍ਰਕਾਸ਼ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਪੰਜਾਬ ਯੂਥ ਪ੍ਰਧਾਨ ਆਈ.ਐਸ.ਸੀ.ਆਰ, ਮਲਕੀਤ ਸਿੰਘ ਵਾਇਸ ਪ੍ਰਧਾਨ, ਰਣਜੀਤ ਸਿੰਘ, ਰਜਿੰਦਰ ਸਿੰਘ, ਸਰਬਜੀਤ ਸਿੰਘ, ਹਰਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ, ਕਰਮ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply