Sunday, July 26, 2026

ਵਟਸ ਐਪ ਜਾਂ ਫੋਨ ’ਤੇ ਦਰਜ ਹੋ ਸਕਦੀ ਹੈ ਵੋਟਾਂ ਸਬੰਧੀ ਸ਼ਿਕਾਇਤ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)-  ਆ ਰਹੀ ਵੋਟਾਂ ਨੂੰ ਅਮਨ-ਪੂਰਵਕ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜਨ ਲਈ ਜਿੱਥੇ ਸੁਰੱਖਿਆ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ ਉਥੇ 24 ਘੰਟੇ ਕੰਮ ਕਰਨ ਵਾਲਾ ਕੰਟਰੋਲ ਰੂਮ ਵੀ ਕਾਇਮ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਚੋਣ ਜਾਬਤੇ ਦੀ ਉਲੰਘਣਾ ਜਾਂ ਕਿਸੇ ਵੀ ਤਰਾਂ ਦੀ ਵੋਟਾਂ ਸੰਬਧੀ ਸ਼ਿਕਾਇਤ ਆਪਣੇ ਫੋਨ ’ਤੇ ਵਟਸਐਪ ਜਾਂ ਫੋਨ ਕਾਲ ਕਰਕੇ ਕਰ ਸਕਦਾ ਹੈ ਅਤੇ ਇਸ ਸ਼ਿਕਾਇਤ ’ਤੇ ਤਰੁੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।Basant garg

ਉਨਾਂ ਦੱਸਿਆ ਕਿ ਵਟਸ ਐਪ ਲਈ 79730-93996, ਲੈਂਡ ਲਾਇਨ ਨੰਬਰ ਲਈ 0183-2550100 ਅਤੇ ਟੋਲ ਫ੍ਰੀ ਨੰਬਰ 1801802145  ਦੀ ਵਰਤੋਂ ਕੀਤੀ ਜਾ ਸਕਦੀ ਹੈ।ਉਨਾਂ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ, ਇਸ ਲਈ ਇਥੇ ਕਿਸੇ ਵੀ ਸਮੇਂ ਦਿਨ-ਰਾਤ ਫੋਨ ਕਾਲ ਕੀਤੀ ਜਾ ਸਕਦੀ ਹੈ।ਉਨਾਂ ਦੱਸਿਆ ਕਿ ਇਥੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ 24 ਘੰਟੇ ਵਿਚ ਕਰਨ ਦੀ ਹਦਾਇਤ ਸਬੰਧਤ ਅਧਿਕਾਰੀਆਂ ਨੂੰ ਕੀਤੀ ਗਈ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਇਸ ਸੈਂਟਰ ਦੀ ਵਰਤੋਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਕਰੋ, ਉਥੇ ਚੋਣਾਂ ਸਬੰਧੀ ਕਿਸੇ ਵੀ ਤਰਾਂ ਦਾ ਸੁਝਾਅ ਵੀ ਇੱਥੇ ਦਰਜ ਕਰਵਾ ਕੇ ਪ੍ਰਸ਼ਾਸਨ ਦਾ ਸਾਥ ਦਿਉ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply